ਵੱਡੀ ਖ਼ਬਰ : ਰਾਮ ਰਹੀਮ ਨੂੰ ਮਿਲੀ ਰਾਹਤ, ਬਰਗਾੜੀ ਬੇਅਦਬੀ ਮਾਮਲੇ ’ਚ ਜ਼ਮਾਨਤ ਪਟੀਸ਼ਨ ਹੋਈ ਮਨਜ਼ੂਰ
Friday, May 13, 2022 - 07:21 PM (IST)
ਨੈਸ਼ਨਲ ਡੈਸਕ–ਬਰਗਾੜੀ ਬੇਅਦਬੀ ਮਾਮਲੇ ’ਚ ਰਾਮ ਰਹੀਮ ਨੂੰ ਰਾਹਤ ਮਿਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 2015 ਦੇ ਬਰਗਾੜੀ ਬੇਅਦਬੀ ਮਾਮਲੇ ’ਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਰਾਮ ਰਹੀਮ ਨੇ ਵਿਵਾਦਿਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ’ਚ ਅਦਾਲਤ ’ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ, ਨੂੰਹ ਨੇ ਕੁੱਟ-ਕੁੱਟ ਕੀਤਾ ਸੱਸ ਦਾ ਕਤਲ
ਦੱਸ ਦਈਏ ਕਿ ਬੇਅਦਬੀ ਘਟਨਾ ਨਾਲ ਜੁੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਵਾਲੇ ਮਾਮਲੇ ’ਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲੀ ਹੋਈ ਸੀ ਅਤੇ ਇਸ ਮਾਮਲੇ ’ਚ ਉਹ ਹੇਠਲੀ ਅਦਾਲਤ ’ਚ ਜ਼ਮਾਨਤੀ ਬਾਂਡ ਵੀ ਭਰ ਚੁੱਕੇ ਹਨ, ਜਦਕਿ ਦੋਵਾਂ ’ਚ ਜ਼ਮਾਨਤ ਮਾਮਲਿਆਂ ’ਚ ਜ਼ਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਇਰ ਕੀਤੀ ਹੋਈ ਸੀ।
ਇਹ ਵੀ ਪੜ੍ਹੋ : ਝੋਨੇ ਦੀ ਸਿੱਧੀ ਬੀਜਾਈ ਨੂੰ ਲੈ ਕੇ ਕਿਸਾਨਾਂ ਦੀ ਸਰਕਾਰ ਅੱਗੇ ਵੱਡੀ ਸ਼ਰਤ
ਦਰਅਸਲ, ਬਰਗਾੜੀ ਬੇਅਦਬੀ ਮਾਮਲੇ ਦੇ ਸਮੇਂ ਕੁਲ ਤਿੰਨ ਮਾਮਲੇ ਸਾਹਮਣੇ ਆਏ ਸਨ। ਿੲਨ੍ਹਾਂ ’ਚੋਂ ਸਭ ਤੋਂ ਪਹਿਲਾਂ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਇਆ ਸੀ। ਉਸੇ ਸਾਲ 24 ਸਤੰਬਰ ਨੂੰ ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਵਿਵਾਦਿਤ ਪੋਸਟਰ ਲਾਇਆ ਗਿਆ ਅਤੇ ਕੁਝ ਸਮੇਂ ਬਾਅਦ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ।