ਬਹਿਬਲ ਕਲਾਂ ਗੋਲੀਕਾਂਡ: ਰਾਮ ਰਹੀਮ ਤੋਂ 'ਸਿੱਟ' ਕਰੇਗੀ ਪੁੱਛਗਿੱਛ (ਵੀਡੀਓ)
Thursday, Mar 21, 2019 - 06:18 PM (IST)
ਫਰੀਦਕੋਟ (ਜਗਤਾਰ) - ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ 'ਸਿੱਟ' ਵਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦੇ ਲਈ ਉਨ੍ਹਾਂ ਨੇ ਅਦਾਲਤ ਤੋਂ ਇਜਾਜ਼ਤ ਲੈ ਲਈ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ 'ਚ ਸਜ਼ਾ ਕੱਟ ਰਿਹਾ ਹੈ ਅਤੇ ਐੱਸ.ਆਈ.ਟੀ. ਕਿਸੇ ਵੀ ਸਮੇਂ ਸੁਨਾਰੀਆਂ ਜੇਲ ਰੋਹਤਕ ਜਾ ਕੇ ਉਸ ਤੋਂ ਪੁੱਛਗਿੱਛ ਕਰ ਸਕਦੀ ਹੈ। ਦੱਸ ਦੇਈਏ ਕਿ ਬੇਅਦਬੀ ਮਾਮਲੇ ਦੇ ਸਬੰਧ 'ਚ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ 'ਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀ ਕਾਂਡਾਂ 'ਚ ਡੇਰਾ ਸਿਰਸਾ ਦੀ ਸ਼ਮੂਲੀਅਤ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।