ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

03/15/2023 6:40:32 PM

ਸਿਰਸਾ- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 'ਤੇ ਜਲੰਧਰ 'ਚ ਦਰਜ ਐੱਫ.ਆਈ.ਆਰ. ਰੱਦ ਕਰਵਾਉਣ ਲਈ ਦਾਇਰ ਪਟੀਸ਼ਨ 'ਤੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਨਾਲ ਹੀ ਮਾਮਲੇ ਦੀ ਆਉਣ ਵਾਲੀ ਤਾਰੀਖ਼ ਲਈ ਹਾਈ ਕੋਰਟ ਨੇ 30 ਮਈ 2023 ਤੈਅ ਕੀਤੀ ਹੈ।  

ਇਹ ਵੀ ਪੜ੍ਹੋ– ਬੱਚਿਆਂ ਦੀਆਂ ਤਸਵੀਰਾਂ ਆਨਲਾਈਨ ਪੋਸਟ ਕਰਨ ਖ਼ਿਲਾਫ਼ ਫਰਾਂਸ ਦੀ ਸਖ਼ਤੀ, ਜਲਦ ਲੈ ਸਕਦੈ ਵੱਡਾ ਫ਼ੈਸਲਾ

ਦੱਸਣਯੋਗ ਹੈ ਕਿ ਰਾਮ ਰਹੀਮ ਨੇ ਗੁਰੂ ਰਵਿਦਾਸ ਅਤੇ ਸੰਤ ਕਬੀਰ ਜੀ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਨੂੰ ਲੈ ਕੇ ਜਲੰਧਰ 'ਚ ਰਾਮ ਰਹੀਮ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਰਾਮ ਰਹੀਮ ਨੇ ਹਾਲ ਹੀ 'ਚ ਪੈਰੋਲ 'ਤੇ ਰਹਿੰਦਿਆਂ 5 ਫਰਵਰੀ ਨੂੰ ਗੁਰੂ ਰਵਿਦਾਸ ਅਤੇ ਸੰਤ ਕਬੀਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜੋ ਇਕ ਯੂ-ਟਿਊਬ ਚੈਨਲ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ– ਜੀਓ ਨੇ ਲਾਂਚ ਕੀਤਾ ਪੋਸਟਪੇਡ ਫੈਮਿਲੀ ਪਲਾਨ ‘ਜੀਓ ਪਲੱਸ’, ਮਿਲਣਗੇ ਇਹ ਫਾਇਦੇ

Rakesh

This news is Content Editor Rakesh