ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਰਾਮ ਰਹੀਮ ਦੀ ਸਜ਼ਾ ਮੁਆਫ਼,ਪੜ੍ਹੋ ਪੂਰਾ ਵੇਰਵਾ

01/26/2023 3:44:36 PM

ਚੰਡੀਗੜ੍ਹ (ਪਾਂਡੇ) :  ਹਰਿਆਣਾ ਸਰਕਾਰ ਨੇ ਡੇਰਾ ਮੁਖੀ ਰਾਮ ਰਹੀਮ ਦੀ 90 ਦਿਨਾਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਸਰਕਾਰ ਨੇ ਗਣਤੰਤਰ ਦਿਵਸ ’ਤੇ ਫ਼ੈਸਲਾ ਕੀਤਾ ਹੈ ਕਿ 10 ਸਾਲ ਤੋਂ ਵੱਧ ਦੀ ਸਜ਼ਾ ਵਾਲੇ ਕੈਦੀਆਂ ਨੂੰ 3 ਮਹੀਨੇ ਦੀ ਛੋਟ ਦਿੱਤੀ ਜਾਵੇਗੀ। ਫ਼ਿਲਹਾਲ ਰਾਮ ਰਹੀਮ ਪੈਰੋਲ ’ਤੇ ਬਾਹਰ ਹੈ।

ਇਹ ਵੀ ਪੜ੍ਹੋ- 'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ

ਰਾਜ ਵਿੱਚ ਅਪਰਾਧਿਕ ਅਧਿਕਾਰ ਖੇਤਰ ਦੀਆਂ ਅਦਾਲਤਾਂ ਵਲੋਂ ਸਜ਼ਾਵਾਂ ਕੱਟ ਰਹੇ ਕੈਦੀਆਂ ਨੂੰ ਗਣਤੰਤਰ ਦਿਵਸ ’ਤੇ 3 ਮਹੀਨਿਆਂ ਦੀ ਵਿਸ਼ੇਸ਼ ਛੋਟ ਦਿੱਤੀ ਜਾਵੇਗੀ। ਉਮਰ ਕੈਦ,10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧੀਆਂ ਨੂੰ 90 ਦਿਨ ਅਤੇ 5 ਸਾਲ ਤੋਂ ਵੱਧ ਅਤੇ 10 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਅਪਰਾਧੀਆਂ ਨੂੰ 60 ਦਿਨ ਦੀ ਛੋਟ ਦਿੱਤੀ ਜਾਏਗੀ। ਪੰਜ ਸਾਲ ਤੋਂ ਘੱਟ ਦੀ ਸਜ਼ਾ ਵਾਲੇ ਕੈਦੀਆਂ ਨੂੰ 30 ਦਿਨਾਂ ਦੀ ਛੋਟ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਕੀ ਖੰਘ 'ਚ ਬੱਚੇ ਨੂੰ ਰਮ ਜਾਂ ਬਰਾਂਡੀ ਦੇਣੀ ਚਾਹੀਦੀ ਹੈ ? ਜਾਣੋ WHO ਦਾ ਹੈਰਾਨੀਜਨਕ ਖ਼ੁਲਾਸਾ

ਐਡਵੋਕੇਟ ਧਾਮੀ ਵੱਲੋਂ ਪੈਰੋਲ ਮਿਲਣ ਤੇ ਕਿਰਪਾਨ ਨਾਲ ਕੇਕ ਕੱਟਣ ਦਾ ਵਿਰੋਧ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨਾਲ ਕੇਕ ਕੱਟਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਮ ਰਹੀਮ ਜਾਣਬੁਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰ ਰਿਹਾ ਹੈ ਅਤੇ ਸਰਕਾਰਾਂ ਸ਼ਾਂਤ ਹਨ।

ਇਹ ਵੀ ਪੜ੍ਹੋ- 'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ

ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਰਾਮ ਰਹੀਮ ਨੂੰ ਸਾਧਵੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੀ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜ਼ਾ ਕੱਟ ਰਿਹਾ ਹੈ। ਪਿਛਲੇ ਸਾਲ ਉਸਨੂੰ 3 ਵਾਰ ਪੈਰੋਲ ਮਿਲੀ ਸੀ। ਪਿਛਲੀ ਵਾਰ ਰਾਮ ਰਹੀਮ ਨੂੰ ਅਕਤੂਬਰ 2022 ’ਚ 40 ਦਿਨਾਂ ਦੀ ਪੈਰੋਲ ਮਿਲੀ ਸੀ ਅਤੇ ਇਸ ਪੈਰੋਲ ਦੌਰਾਨ ਉਸਨੇ ਆਨਲਾਈਨ ਸਤਿਸੰਗ ਵੀ ਕੀਤਾ ਸੀ ਜਿਸ ਨੂੰ ਲੈ ਕੇ ਸਿਆਸਤ ਕਾਫ਼ੀ ਗਰਮਾ ਗਈ ਸੀ। ਇਕ ਵਾਰ ਫਿਰ ਰਾਮ ਰਹੀਮ 40 ਦਿਨਾਂ ਦੀ ਪੈਰੋਲ 'ਤੇ ਹੈ ਅਤੇ ਕਿਰਪਾਨ ਨਾਲ ਕੇਕ ਕੱਟਣ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਿਆ ਹੈ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Harnek Seechewal

This news is Content Editor Harnek Seechewal