ਰਾਮ ਰਹੀਮ ਦੀ ਪੇਸ਼ੀ ਨੂੰ ਦੇਖਦਿਆਂ ਮੋਗਾ ਦੇ ਚੱਪੇ-ਚੱਪੇ 'ਤੇ ਪੁਲਸ
Friday, Jan 11, 2019 - 12:26 PM (IST)

ਸਮਾਲਸਰ (ਸੁਰਿੰਦਰ ਸੇਖਾ)— ਸਾਧਵੀ ਸਰੀਰਕ ਸ਼ੋਸ਼ਣ ਮਾਮਲੇ 'ਚ ਸਜ਼ਾ ਭੁਗਤ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਸਬੰਧੀ ਫੈਸਲਾ ਆਉਣ ਦੇ ਸਬੰਧ 'ਚ ਅੱਜ ਮੋਗਾ ਜ਼ਿਲੇ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਚੀਦਾ ਦੇ ਨਾਂ ਚਰਚਾ ਘਰ ਦੀ ਸੁਰੱਖਿਆ ਅਤੇ ਅਮਨ ਚੈਨ ਬਣਾਈ ਰੱਖਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਥਾਣਾ ਸਮਾਲਸਰ ਦੇ ਮੁੱਖ ਅਫਸਰ ਇੰਸਪੈਕਟਰ ਲਛਮਣ ਸਿੰਘ ਢਿਲੋ ਨੇ ਦੱਸਿਆ ਕਿ ਪੁਲਸ ਪਾਰਟੀ ਲੋਕਾਂ ਦੀ ਜਾਨਮਾਲ ਅਤੇ ਅਮਨ ਚੈਨ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ।