ਬੇਅਦਬੀ ਮਾਮਲਾ : ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ SIT, ਫਰੀਦਕੋਟ ਦੀ ਅਦਾਲਤ ’ਚ ਪੇਸ਼ ਹੋਣ ਦੇ ਦਿੱਤੇ ਹੁਕਮ

Monday, Oct 25, 2021 - 07:05 PM (IST)

ਬੇਅਦਬੀ ਮਾਮਲਾ : ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ SIT, ਫਰੀਦਕੋਟ ਦੀ ਅਦਾਲਤ ’ਚ ਪੇਸ਼ ਹੋਣ ਦੇ ਦਿੱਤੇ ਹੁਕਮ

ਫਰੀਦਕੋਟ (ਜਗਤਾਰ) - ਬੇਅਦਬੀ ਮਾਮਲੇ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ ਦੀ ਅਦਾਲਤ ਨੇ ਰਾਮ ਰਹੀਮ ਨੂੰ ਸ਼ੁੱਕਰਵਾਰ ਯਾਨੀ 29 ਅਕਤੂਬਰ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਪ੍ਰੋਡਕਸ਼ਨ ਵਾਰੰਟ ’ਤੇ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਇਕ ਪਟੀਸ਼ਨ ਦਾਇਰ ਕੀਤੀ ਸੀ, ਜੋ ਫਰੀਦਕੋਟ ਦੀ ਅਦਾਲਤ ਨੇ ਮਨਜ਼ੂਰ ਕਰ ਦਿੱਤੀ ਹੈ। 29 ਅਕਤੂਬਰ ਨੂੰ ਰਾਮ ਰਹੀਮ ਦੀ ਹੋਣ ਵਾਲੀ ਪੇਸ਼ੀ ’ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਦੱਸ ਦੇਈਏ ਕਿ ਗੁਰਮੀਤ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਧ ਹਨ। ਬੀਤੇ ਕੁਝ ਦਿਨ ਪਹਿਲਾਂ ਹੀ ਬਹੁਚਰਚਿਤ ਰਣਜੀਤ ਸਿੰਘ ਕਤਲਕਾਂਡ ਮਾਮਲੇ ’ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਰਾਮ ਰਹੀਮ ਨੂੰ 31 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਰਾਮ ਰਹੀਮ ਸਾਧਵੀ ਸੁਨਾਰੀਆ ਜੇਲ੍ਹ ’ਚ ਸਾਧਵੀ ਯੌਨ ਸ਼ੋਸ਼ਣ ਮਾਮਲੇ ’ਚ 20 ਸਾਲ ਦੀ ਸਜ਼ਾ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ’ਚ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)


author

rajwinder kaur

Content Editor

Related News