ਬਠਿੰਡਾ: ਰਾਮਾ ਰਿਫ਼ਾਇਨਰੀ ’ਚ ਮਜ਼ਦੂਰ ਦੀ ਮੌਤ ਤੋਂ ਬਾਅਦ ਹੰਗਾਮਾ, 6 ਗੱਡੀਆਂ ਨੂੰ ਕੀਤਾ ਅੱਗ ਦੇ ਹਵਾਲੇ
Wednesday, Nov 03, 2021 - 05:58 PM (IST)
ਬਠਿੰਡਾ (ਵਿਜੈ ਵਰਮਾ): ਬਠਿੰਡਾ ਦੇ ਫੁੱਲੋਖੜੀ ਰਾਮਾਂ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਇੱਕ ਮਜ਼ਦੂਰ ਦੀ ਮੌਤ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਗੁੱਸੇ ’ਚ ਆਏ ਵਰਕਰਾਂ ਨੇ 6 ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸ ਵਿੱਚ 2 ਗੱਡੀਆਂ ਪੁਲਸ ਦੀਆਂ ਅਤੇ 4 ਗੱਡੀਆਂ ਰਿਫਾਇਨਰੀ ਪ੍ਰਬੰਧਕਾਂ ਦੀਆਂ ਦੱਸੀਆਂ ਜਾ ਰਹੀਆਂ ਹਨ।ਘਟਨਾ ਤੋਂ ਬਾਅਦ ਰਿਫਾਈਨਰੀ ਦੇ ਮੁੱਖ ਗੇਟ ਅਤੇ ਆਲੇ-ਦੁਆਲੇ ਦੀਆਂ ਸੜਕਾਂ 'ਤੇ ਜ਼ਿਲ੍ਹੇ ਭਰ ਤੋਂ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਜ਼ਿਲ੍ਹਾ ਪੁਲਸ ਦੇ ਉੱਚ ਅਧਿਕਾਰੀਆਂ ਨੇ ਵੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰਿਫਾਇਨਰੀ ਵਿੱਚ ਕੰਮ ਕਰਦੇ ਸਮੇਂ ਇੱਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਇੱਕ ਮਜ਼ਦੂਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਲਾਸ਼ ਨੂੰ ਲੈ ਕੇ ਮਜ਼ਦੂਰ ਯੂਨੀਅਨ ਅਤੇ ਪੁਲਸ ਵਿਚਾਲੇ ਝਗੜਾ ਸ਼ੁਰੂ ਹੋ ਗਿਆ।ਜਿਸ ਤੋਂ ਬਾਅਦ ਰੋਹ ਵਿੱਚ ਆਏ ਵਰਕਰਾਂ ਵੱਲੋਂ ਪੁਲਸ ਅਤੇ ਰਿਫਾਇਨਰੀ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਪੁਲਸ ਵੱਲੋਂ ਰਿਫਾਈਨਰੀ ਦੇ ਅੰਦਰੋਂ ਹੀ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਰੇ ਪਾਸੇ ਪੁਲਸ ਤਾਇਨਾਤ ਕੀਤੀ ਗਈ ਹੈ। ਰਿਫਾਇਨਰੀ ’ਚ ਹਾਦਸਿਆਂ ਦੌਰਾਨ ਇੱਕ ਜੀਬੀ ਮਜ਼ਦੂਰ ਦੀ ਮੌਤ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਹੰਗਾਮਾ ਹੋ ਚੁੱਕਾ ਹੈ। ਫਿਲਹਾਲ ਰਿਫਾਇਨਰੀ ਪ੍ਰਬੰਧਕਾਂ ਅਨੁਸਾਰ ਸਥਿਤੀ ਕਾਬੂ ਹੇਠ ਹੈ ਅਤੇ ਸ਼ਾਂਤੀ ਬਹਾਲ ਹੋ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਬਰਨਾਲਾ ’ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ, ਫੈਲੀ ਸਨਸਨੀ (ਤਸਵੀਰਾਂ)