ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚਿਤਾਵਨੀ
Friday, May 23, 2025 - 04:46 PM (IST)

ਚੰਡੀਗੜ੍ਹ/ਜਲੰਧਰ : ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਖ਼ਿਲਾਫ ਕਾਰਵਾਈ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਸ਼ਬਦਾਂ ਵਿਚ ਆਖਿਆ ਹੈ ਕਿ ਭ੍ਰਿਸ਼ਟਾਚਾਰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ। ਭਾਵੇਂ ਕੋਈ ਵੀ ਹੋਵੇ, ਕਿਸੇ ਵੀ ਅਹੁਦੇ 'ਤੇ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਕ ਵਾਰ ਫਿਰ ਆਮ ਜਨਤਾ ਨੂੰ ਇਹ ਪਤਾ ਲੱਗ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਨਹੀਂ ਦੇਖਦੀ ਕਿ ਭ੍ਰਿਸ਼ਟਾਚਾਰ ਕੌਣ ਕਰ ਰਿਹਾ ਹੈ, ਭਾਵੇਂ ਉਹ ਆਪਣਾ ਹੋਵੇ ਜਾਂ ਬੇਗਾਨਾ ਜੇ ਭ੍ਰਿਸ਼ਟਾਚਾਰ ਕਰੇਗਾ ਤਾਂ ਉਸ 'ਤੇ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਵਿਰੁੱਧ ਨਹੀਂ ਸਗੋਂ ਭ੍ਰਿਸ਼ਟ ਸਿਸਟਮ ਵਿਰੁੱਧ ਹੈ। ਭ੍ਰਿਸ਼ਟਾਚਾਰ ਨੇ ਸਾਡੇ ਸਿਸਟਮ ਨੂੰ ਖੋਖਲਾ ਕਰ ਦਿੱਤਾ ਹੈ, ਸਾਡੀ ਜ਼ੀਰੋ ਟੋਲਰੈਂਸ ਨੀਤੀ ਹੈ। ਹੁਣ ਸਮਾਂ ਆ ਗਿਆ ਹੈ ਕਿ ਇਸ ਗੰਦੇ ਸਿਸਟਮ ਨੂੰ ਪੂਰੀ ਤਰ੍ਹਾਂ ਸਾਫ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਉਪਭੋਗਤਾਵਾਂ ਲਈ ਵੱਡੀ ਖ਼ਬਰ, PSPCL ਵੱਲੋਂ ਆਇਆ ਨਵਾਂ ਸੁਨੇਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e