ਰਮਨ ਅਰੋੜਾ ਦੇ ਕੁੜਮ ਦੀ ਗ੍ਰਿਫ਼ਤਾਰੀ ''ਤੇ ਹਾਈਕੋਰਟ ਨੇ ਲਗਾਈ ਰੋਕ
Tuesday, Jul 29, 2025 - 06:17 PM (IST)

ਜਲੰਧਰ : ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਵਿਧਾਇਕ ਰਮਨ ਅਰੋੜਾ ਦੇ ਕੁੜਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਗ੍ਰਿਫ਼ਤਾਰ ਦੇ ਡਰੋਂ ਹੁਣ ਤਕ ਫਰਾਰ ਚੱਲ ਰਹੇ ਰਮਨ ਅਰੋੜਾ ਦੇ ਕੁੜਮ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਸੀ। ਅਦਾਲਤ ਨੇ ਗ੍ਰਿਫ਼ਤਾਰੀ 'ਤੇ ਰੋਕ ਅਤੇ ਜਾਂਚ ਵਿਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫਰਾਰ ਚਲ ਰਹੇ ਪੁੱਤਰ ਰਾਜਨ ਅਰੋੜਾ ਦੀ ਗ੍ਰਿਫ਼ਤਾਰੀ 'ਤੇ 24 ਸਤੰਬਰ ਤਕ ਲਈ ਰੋਕ ਲਗਾ ਦਿੱਤੀ ਸੀ। ਦਰਅਸਲ, ਰਾਜਨ ਅਰੋੜਾ ਨੇ ਜ਼ਮਾਨਤ ਲਈ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਜਿਸ ਨੂੰ ਅੱਜ ਹਾਈ ਕੋਰਟ ਨੇ ਮਨਜ਼ੂਰੀ ਦਿੰਦੇ ਹੋਏ ਇਹ ਫੈਸਲਾ ਸੁਣਾਇਆ।