ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ! ਰੈਗੂਲਰ ਜ਼ਮਾਨਤ ਅਰੀਜ਼ ਅਦਾਲਤ ਵੱਲੋਂ ਰੱਦ
Friday, Jul 11, 2025 - 07:21 PM (IST)

ਜਲੰਧਰ (ਜਤਿੰਦਰ, ਭਾਰਦਵਾਜ) : ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ, ਨਗਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ, ਰਮਨ ਅਰੋੜਾ ਦੇ ਕੁੜਮ ਰਾਜ ਕੁਮਾਰ ਮਦਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਐਡੀਸ਼ਨਲ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਈ ਮਹੀਨੇ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ ਜੋ ਕਿ ਇਸ ਸਮੇਂ ਜੁਡੀਸ਼ੀਅਲ ਹਿਰਾਸਤ ਵਿੱਚ ਹਨ ਦੋਵਾਂ ਦੀ ਰੈਗੂਲਰ ਜ਼ਮਾਨਤ ਅਤੇ ਰਮਨ ਅਰੋੜਾ ਦੇ ਕੁੜਮ ਰਾਜ ਕੁਮਾਰ ਮਦਾਨ ਜਿਸ ਨੇ ਆਪਣੇ ਵਕੀਲ ਦੇ ਰਾਹੀਂ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਸੀ। ਇਸ ਉੱਤੇ ਫੈਸਲਾ ਸੁਣਾਉਂਦਿਆਂ ਅਦਾਲਤ ਨੇ ਅੱਜ ਇਨ੍ਹਾਂ ਸਾਰਿਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੇ ਜਾਣ ਦਾ ਹੁਕਮ ਸੁਣਾਇਆ ਹੈ। ਇਸ ਮਾਮਲੇ ਵਿੱਚ ਉਕਤ ਸਾਰਿਆਂ ਦੇ ਵਿਰੁੱਧ 14 ਮਈ 2025 ਨੂੰ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e