ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਥੀ ਦੇ ਘਰ ਵਿਜੀਲੈਂਸ ਦੀ ਛਾਪੇਮਾਰੀ
Friday, May 23, 2025 - 08:25 PM (IST)

ਜਲੰਧਰ: ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ, ਵਿਜੀਲੈਂਸ ਨੇ ਹੁਣ ਉਨ੍ਹਾਂ ਦੇ ਸਾਥੀਆਂ 'ਤੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਹੁਣ ਰਮਨ ਅਰੋੜਾ ਦੇ ਸਾਥੀ ਮਹੇਸ਼ ਮਖੀਜਾ ਦੇ ਘਰ (ਚਰਨਜੀਤ ਪੁਰਾ) 'ਤੇ ਵੀ ਛਾਪਾ ਮਾਰਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਅਨੁਸਾਰ ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਵਿਧਾਇਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਆਮ ਲੋਕਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾ ਕੇ ਨੋਟਿਸ ਭੇਜਦੇ ਸਨ ਅਤੇ ਫਿਰ ਕਥਿਤ ਤੌਰ 'ਤੇ ਪੈਸੇ ਲੈ ਕੇ ਇਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e