ਰਮਨ ਬਹਿਲ ਨੇ ਲੁਧਿਆਣਾ ਜਿੱਤ ਨੂੰ ਦੱਸਿਆ 'ਸੈਮੀਫਾਈਨਲ', ਕਿਹਾ 2027 'ਚ ਫਾਈਨਲ ਵੀ 'ਆਪ' ਜਿੱਤੇਗੀ
Monday, Jun 23, 2025 - 06:01 PM (IST)

ਗੁਰਦਾਸਪੁਰ (ਹਰਮਨ)- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਰਿਕਾਰਡ ਜਿੱਤ ਦਰਜ ਕਰਕੇ ਇੱਕ ਵਾਰ ਫਿਰ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ। ਆਮ ਆਦਮੀ ਪਾਰਟੀ ਦੀ ਇਹ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ਉੱਪਰ ਮੋਹਰ ਦੇ ਨਾਲ ਆਮ ਆਦਮੀ ਦੀ ਜਿੱਤ ਹੈ।
ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਵਿਖੇ ਆਪਣੇ ਨਿਵਾਸ ਸਥਾਨ 'ਤੇ ਪਾਰਟੀ ਵਰਕਰਾਂ ਨਾਲ ਜਿੱਤ ਦੀਆਂ ਖ਼ੁਸ਼ੀਆਂ ਮਨਾਉਣ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਇਹ ਚੋਣ ਜਿੱਤਣ ਨਾਲ ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ 2027 ਵਿੱਚ ਆਪ ਫਾਈਨਲ ਜਿੱਤ ਕੇ ਇੱਕ ਵਾਰ ਫਿਰ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਭਰਪੂਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਤੋਂ ਇਲਾਵਾ ਜ਼ੀਰੋ ਬਿਜਲੀ ਬਿੱਲ ਦੀ ਸਹੂਲਤ, ਸਿਹਤ ਕ੍ਰਾਂਤੀ ਤਹਿਤ ਮਿਆਰੀ ਸਿਹਤ ਸੇਵਾਵਾਂ ਦੇਣਾ, ਆਮ ਆਦਮੀ ਕਲੀਨਿਕਾਂ ਦੀ ਸਥਾਪਤੀ, ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ, 50000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦੇਣੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਸਮੇਤ ਹਰ ਵਰਗ ਦੀ ਬਿਹਤਰੀ ਲਈ ਕੰਮ ਕਰਕਨ ਦੇ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਸ ਤੋਂ ਅਵਾਮ ਪੂਰੀ ਤਰਾਂ ਖ਼ੁਸ਼ ਅਤੇ ਸੰਤੁਸ਼ਟ ਹੈ।
ਇਹ ਵੀ ਪੜ੍ਹੋ- ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ
ਬਹਿਲ ਨੇ ਕਿਹਾ ਕਿ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਸੂਬਾ ਗੁਜਰਾਤ ਵਿੱਚ ਵੀ ਜ਼ਿਮਨੀ ਚੋਣ ਜਿੱਤ ਕੇ ਵੱਡਾ ਉੱਲਟਫੇਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਹੁਤ ਥੋੜ੍ਹੇ ਸਮੇਂ ਅੰਦਰ ਰਾਸ਼ਟਰੀ ਪਾਰਟੀ ਦਾ ਰੁਤਬਾ ਹਾਸਲ ਕਰਕੇ ਕਈ ਰਾਜਾਂ ਵਿੱਚ ਆਪਣਾ ਵੱਡਾ ਅਧਾਰ ਬਣਾਇਆ ਹੈ ਅਤੇ ਭਵਿੱਖ ਵਿੱਚ ਆਮ ਆਦਮੀ ਪਾਰਟੀ ਦੇਸ਼ ਦੀ ਰਾਜਨੀਤੀ ਨੂੰ ਬਦਲੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਦੋ ਘਰਾਂ ਦੇ ਬੁੱਝੇ ਚਿਰਾਗ, ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਨਿਕਲੀ ਜਾਨ
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਲੁਧਿਆਣਾ ਪੱਛਮੀ ਅਤੇ ਗੁਜਰਾਤ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ ਲਈ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸ਼ੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8