ਰਮਨ ਬਹਿਲ ਨੇ ਗਣਤੰਤਰ ਦਿਵਸ ਮੌਕੇ ਸਿਵਲ ਹਸਪਤਾਲ ਗੁਰਦਾਸਪੁਰ ''ਚ ਲਹਿਰਾਇਆ ਤਿਰੰਗਾ

Sunday, Jan 26, 2025 - 02:24 PM (IST)

ਰਮਨ ਬਹਿਲ ਨੇ ਗਣਤੰਤਰ ਦਿਵਸ ਮੌਕੇ ਸਿਵਲ ਹਸਪਤਾਲ ਗੁਰਦਾਸਪੁਰ ''ਚ ਲਹਿਰਾਇਆ ਤਿਰੰਗਾ

ਦੌਰਾਂਗਲਾ (ਨੰਦਾ): ਗਣਤੰਤਰ ਦਿਵਸ ਮੌਕੇ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਨਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ । 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ ਕਰਵਾਉਣਾ ਚਾਹੁੰਦੇ ਨੇ ਮੂਸੇਵਾਲਾ ਦੇ 'ਕਾਤਲ'! ਹੋਇਆ ਵੱਡਾ ਖ਼ੁਲਾਸਾ

ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ , ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ ਵੱਡਾ ਯੋਗਦਾਨ ਪੰਜਾਬੀਆਂ ਦਾ ਰਿਹਾ । ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਜ਼ਿੰਦਗੀ ਬਿਤਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News