ਜਲੰਧਰ 'ਚ ਵੱਡੀ ਵਾਰਦਾਤ, ਜਿਊਲਰ ਦੀ ਦੁਕਾਨ ਤੋਂ ਲੁਟੇਰਿਆਂ ਨੇ ਲੁੱਟੇ ਕਰੀਬ ਇਕ ਕਰੋੜ ਦੇ ਗਹਿਣੇ

Wednesday, Jan 18, 2023 - 04:49 PM (IST)

ਜਲੰਧਰ 'ਚ ਵੱਡੀ ਵਾਰਦਾਤ, ਜਿਊਲਰ ਦੀ ਦੁਕਾਨ ਤੋਂ ਲੁਟੇਰਿਆਂ ਨੇ ਲੁੱਟੇ ਕਰੀਬ ਇਕ ਕਰੋੜ ਦੇ ਗਹਿਣੇ

ਜਲੰਧਰ (ਵਰੁਣ)- ਜਲੰਧਰ ਦੇ ਗੜਾ ਰੋਡ 'ਤੇ ਇਕ ਜਿਊਲਰਜ਼ ਦੀ ਦੁਕਾਨ 'ਤੇ ਕਰੀਬ ਇਕ ਕਰੋੜ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਰਮਨ ਜਿਊਲਰਜ਼ ਦੀ ਦੁਕਾਨ ਦੀ ਕੰਧ ਤੋੜ ਕੇ ਅੰਦਰੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਲੁੱਟ ਲਏ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਦੀ ਹੈ। ਲੁਟੇਰੇ ਆਪਣੇ ਨਾਲ ਸੀ. ਸੀ. ਟੀ. ਵੀ. ਕੈਮਰੇ ਦਾ ਡੀਵੀਆਰ ਵੀ ਲੈ ਗਏ। 

ਇਹ ਵੀ ਪੜ੍ਹੋ : 2016 ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਬਾਦਲ ਨੇ 7 ਸਾਲ ਬਾਅਦ ਛੱਡੀ 'ਕਾਂਗਰਸ', ਵੜਿੰਗ ਨਾਲ ਰਿਹਾ 36 ਦਾ ਅੰਕੜਾ

PunjabKesari

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁੱਟੇ ਗਏ ਗਹਿਣਿਆਂ ਦੀ ਕੀਮਤ ਕਰੀਬ ਇਕ ਕਰੋੜ ਰੁਪਏ ਦੱਸੀ ਜਾ ਰਹੀ ਹੈ। ਸੀ. ਆਈ. ਏ. ਸਟਾਫ਼ ਵੀ ਮੌਕੇ ’ਤੇ ਪਹੁੰਚ ਗਿਆ ਹੈ ਅਤੇ ਸੀ. ਸੀ. ਟੀ. ਵੀ. ਰਾਹੀਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਭਾਰੀ ਜਾਮ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਦਾ ਵੱਡਾ ਫ਼ੈਸਲਾ, ਇਨ੍ਹਾਂ ਰੂਟਾਂ 'ਤੇ ਨਹੀਂ ਹੋਵੇਗੀ ਆਟੋਜ਼ ਤੇ ਈ-ਰਿਕਸ਼ਾ ਦੀ ਐਂਟਰੀ


author

shivani attri

Content Editor

Related News