ਨਕੋਦਰ: ਮੰਦਿਰ ''ਚ ਹੋਈ ਰਮਾਇਣ ਜੀ ਦੀ ਬੇਅਦਬੀ

10/02/2018 5:19:54 PM

ਨਕੋਦਰ (ਪਾਲੀ)— ਇਥੋਂ ਦੇ ਨਜ਼ਦੀਕੀ ਪਿੰਡ ਬਾਗਪੁਰ ਵਿਖੇ ਪੈਂਦੇ ਇਕ ਵਾਲਮੀਕਿ ਮੰਦਿਰ 'ਚ ਰਮਾਇਣ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ ਜਦੋਂ ਮੰਦਿਰ ਨੂੰ ਖੋਲ੍ਹਿਆ ਗਿਆ ਅਤੇ ਅੰਦਰ ਦੇਖਿਆ ਗਿਆ ਕਿ ਰਾਮਾਇਣ ਜੀ ਦੇ ਕੁਝ ਪੰਨੇ ਫਟੇ ਹੋਏ ਪਾਏ ਗਏ। ਇਸ ਤੋਂ ਬਾਅਦ ਤੁਰੰਤ ਇਸ ਘਟਨਾ ਦੀ ਜਾਣਕਾਰੀ ਸਬੰਧਤ ਪੁਲਸ ਨੂੰ ਦਿੱਤੀ ਗਈ।

PunjabKesari

ਮੌਕੇ 'ਤੇ ਐੱਸ. ਐੱਸ. ਪੀ. ਹੈੱਡਕੁਆਰਟਰ ਜਲੰਧਰ ਦਿਹਾਤੀ ਗੁਰਮੀਤ ਸਿੰਘ ਕਿੰਗਰਾ, ਡੀ. ਐੱਸ. ਪੀ. ਪਰਮਿੰਦਰ ਸਿੰਘ ਹੀਰ ਨਕੋਦਰ ਸਮੇਤ ਥਾਣਾ ਸਦਰ ਦੇ ਮੁਖੀ ਜਸਵਿੰਦਰ ਮੌਕੇ 'ਤੇ ਪਹੁੰਚੇ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News