ਰਾਮਦਾਸ ਅਠਾਵਲੇ ਨੇ ਅਮਰਿੰਦਰ ਸਿੰਘ ਨੂੰ BJP 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

Sunday, Sep 19, 2021 - 10:46 PM (IST)

ਨਵੀਂ ਦਿੱਲੀ-ਰਿਪਬਲਿਕਨ ਪਾਰਟੀ ਆਫ ਇੰਡੀਆ (ਆਰ.ਪੀ.ਆਈ.) ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨ.ਡੀ.ਏ.) 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਮੋਦੀ ਸਰਕਾਰ 'ਚ ਮੰਤਰੀ ਅਠਾਵਲੇ ਨੇ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਛੱਡ ਦੇਣੀ ਚਾਹੀਦੀ ਹੈ ਜਿਸ ਨੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਹੈ।

ਇਹ ਵੀ ਪੜ੍ਹੋ- ਸੁਖਪਾਲ ਸਿੰਘ ਖਹਿਰਾ ਨੇ ਵੀ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾਏ ਜਾਣ 'ਤੇ ਦਿੱਤੀ ਵਧਾਈ

ਅਠਾਵਲੇ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਐੱਨ.ਡੀ.ਏ. ਨੂੰ ਸੱਤਾ 'ਚ ਲਿਆਉਣ ਲਈ ਚੰਗੇ ਕੰਮ ਆ ਸਕਦੇ ਹਨ। ਰਾਮਦਾਸ ਅਠਾਵਲੇ ਨੇ ਕਿਹਾ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਅਜਿਹੀ ਪਾਰਟੀ 'ਚ ਰਹਿਣ ਦਾ ਕੀ ਫਾਇਦਾ ਜਿਸ ਨੇ ਤੁਹਾਨੂੰ ਬੇਇੱਜ਼ਤ ਕੀਤਾ ਹੈ। ਮੈਂ ਉਨ੍ਹਾਂ ਨੂੰ ਕਾਂਗਰਸ ਪਾਰਟੀ ਛੱਡਣ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਐੱਨ.ਡੀ.ਏ. 'ਚ ਸ਼ਾਮਲ ਹੋਣ ਦੀ ਬੇਨਤੀ ਕਰਦਾ ਹਾਂ।

ਇਹ ਵੀ ਪੜ੍ਹੋ : ਭਰਾ ਬਣ ਗਿਆ CM, ਟੀ.ਵੀ. ਤੋਂ ਲੱਗਿਆ ਪਤਾ

ਉਨ੍ਹਾਂ ਨੇ ਅਗੇ ਕਿਹਾ ਕਿ ਐੱਨ.ਡੀ.ਏ. 'ਚ ਸਾਰਿਆਂ ਦਾ ਬਰਾਬਰ ਸਨਮਾਨ ਹੈ। ਪੰਜਾਬ 'ਚ ਐੱਨ.ਡੀ.ਏ. ਨੂੰ ਸੱਤਾ 'ਚ ਲਿਆਉਣ ਦੇ ਅਮਰਿੰਦਰ ਸਿੰਘ ਚੰਗੇ ਕੰਮ ਆ ਸਕਦੇ ਹਨ। ਦੱਸ ਦੇਈਏ ਕਿ ਪੰਜਾਬ 'ਚ ਐਤਵਾਰ ਨੂੰ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਚੰਨੀ ਸੋਮਵਾਰ ਨੂੰ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਪੰਜਾਬ ਦੇ ਨਵੇਂ CM ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News