ਲੇਹ ’ਚ ਸ਼ਹੀਦ ਹੋਏ 9 ਜਵਾਨਾਂ ’ਚ ਫ਼ਰੀਦਕੋਟ ਦਾ ਰਮੇਸ਼ ਵੀ ਸ਼ਾਮਲ, ਘਰ ਛਾਇਆ ਮਾਤਮ

08/20/2023 6:40:59 PM

ਕੋਟਕਪੂਰਾ (ਨਰਿੰਦਰ ਬੈੜ੍ਹ) : ਲੱਦਾਖ ਦੇ ਲੇਹ ਜ਼ਿਲ੍ਹੇ ’ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ ਫ਼ੌਜ ਦੇ ਸ਼ਹੀਦ ਹੋਏ 9 ਜਵਾਨਾਂ ’ਚ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸਿਰਸੜੀ ਦਾ ਵਸਨੀਕ ਜੇ. ਸੀ. ਓ ਰਮੇਸ਼ ਲਾਲ (41) ਪੁੱਤਰ ਸਵ. ਪ੍ਰੇਮ ਸਿੰਘ ਵੀ ਸ਼ਾਮਲ ਹੈ। ਲੇਹ ਜ਼ਿਲ੍ਹੇ ਵਿਚ ਵਾਪਰੀ ਇਸ ਦੁਖਦਾਇਕ ਘਟਨਾ ’ਚ ਪਿੰਡ ਸਿਰਸੜੀ ਦੇ ਨੌਜਵਾਨ ਦੇ ਸ਼ਹੀਦ ਹੋ ਜਾਣ ਦਾ ਪਤਾ ਲੱਗਣ ’ਤੇ ਜਿੱਥੇ ਮ੍ਰਿਤਕ ਫੌਜੀ ਜਵਾਨ ਦੇ ਘਰ ਮਾਤਮ ਛਾਇਆ ਹੋਇਆ ਹੈ, ਉੱਥੇ ਹੀ ਪੂਰੇ ਇਲਾਕੇ ’ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਮੇਸ਼ ਲਾਲ 24 ਸਾਲ ਪਹਿਲਾਂ ਫ਼ੌਜ ’ਚ ਭਰਤੀ ਹੋਇਆ ਸੀ। 

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਪੰਜਾਬ ਪੁਲਸ ਦੇ ਹਾਈਟੈੱਕ ਨਾਕੇ, 40 ਐੱਫ. ਆਈ. ਆਰ. ਦਰਜ

ਦੱਸਣਯੋਗ ਹੈ ਕਿ ਇਹ ਹਾਦਸਾ ਸ਼ਨੀਵਾਰ ਵਾਪਰਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸਥਾਨ ’ਤੇ ਬਚਾਅ ਮੁਹਿੰਮ ਚਲ ਰਹੀ ਹੈ। 5 ਗੱਡੀਆਂ ਦੇ ਕਾਫਲੇ ’ਚ ਸ਼ਾਮਲ ਇਹ ਮੰਦਭਾਗੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਲੇਹ ਤੋਂ ਲਗਭਗ 150 ਕਿਲੋਮੀਟਰ ਦੂਰ ਕਿਆਰੀ ਵਿਚ ਵਾਪਰਿਆ। ਇਹ ਥਾਂ ਨਿਓਮਾ ਨੇੜੇ ਹੈ ਜੋ ਚੀਨ ਨਾਲ ਲੱਗੀ ਸਰਹੱਦ ਦੇ ਨੇੜੇ ਹੈ। ਹਾਦਸਾ ਸ਼ਾਮ 4 ਤੋਂ 5 ਵਜੇ ਦੇ ਦਰਮਿਆਨ ਵਾਪਰਿਆ। ਜਾਣਕਾਰੀ ਮੁਤਾਬਕ ਗੱਡੀ ਸਿੰਧੂ ਨਦੀ ਦੇ ਖੱਡ ਵਿਚ ਡਿੱਗੀ। ਲੇਹ ਤੋਂ ਕਿਆਰੀ ਤੱਕ ਦੀ ਸੜਕ ਸਿੰਧੂ ਨਦੀ ਦੇ ਕਿਨਾਰੇ ਬਣੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News