ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ

Monday, Sep 30, 2019 - 12:31 PM (IST)

ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਭਰਿਆ ਨਾਮਜ਼ਦਗੀ ਪੱਤਰ

ਜਲਾਲਾਬਾਦ (ਸੇਤੀਆ, ਟੀਕੂ ਨਿਖੰਜਆਵਲਾ ) - ਕਾਂਗਰਸ ਪਾਰਟੀ ਦੇ ਜਲਾਲਾਬਾਦ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਰਵਿੰਦਰ ਸਿੰਘ ਆਵਲਾ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ। ਨਾਮਜ਼ਦਗੀ ਪੱਤਰ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸਾਂਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ, ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਹੋਰ ਆਗੂ ਮੌਜੂਦ ਸਨ।

PunjabKesari

ਦੱਸ ਦੇਈਏ ਕਿ ਰਮਿੰਦਰ ਆਵਲਾ ਦਾ ਨਾਮਜ਼ਦਗੀ ਪੱਤਰ ਭਰਨ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਾਲਾਬਾਦ ਆ ਰਹੇ ਸਨ ਪਰ ਮੌਸਮ ਦੀ ਤਬਦੀਲੀ ਕਾਰਨ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੇਜ਼ 'ਤੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਉਹ ਭਾਰੀ ਮੀਂਹ ਪੈਣ ਦੇ ਕਾਰਨ ਉਨ੍ਹਾਂ ਦਾ ਹੈਲੀਕਾਪਟਰ ਉੱਡ ਨਹੀਂ ਸਕਿਆ, ਜਿਸ ਕਰਕੇ ਉਹ ਜਲਾਲਾਬਾਦ ਨਹੀਂ ਆ ਸਕਦੇ। ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਸੁਨੀਲ ਜਾਖੜ ਰਮਿੰਦਰ ਆਵਲਾ ਦੇ ਨਾਲ ਨਾਮਜ਼ਦਗੀ ਪੱਤਰ ਭਰਨ ਜਾਣਗੇ।

PunjabKesari


author

rajwinder kaur

Content Editor

Related News