ਚੰਡੀਗੜ੍ਹ ਦੇ ਯੂ.ਟੀ. ਗੈਸਟ ਹਾਊਸ ਪਹੁੰਚੇ ਕੋਵਿੰਦ, ਸਾਬਕਾ ਮੁੱਖ ਮੰਤਰੀ ਨੇ ਕੀਤਾ ਨਿੱਘਾ ਸਵਾਗਤ (ਵੀਡੀਓ)

06/29/2017 4:33:35 PM

ਚੰਡੀਗੜ੍ਹ (ਮਨਮੋਹਨ ਸਿੰਘ)— ਐੱਨ. ਡੀ. ਏ. ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮਨਾਥ ਕੋਵਿੰਦ ਚੰਡੀਗੜ੍ਹ ਦੇ ਯੂ. ਟੀ. ਗੈਸਟ ਹਾਊਸ ਪਹੁੰਚੇ। ਯੂ. ਟੀ.ਗੈਸਟ ਹਾਊਸ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਧਾਇਕਾਂ ਤੇ ਸੰਸਦ ਮੈਬਰਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ 'ਤੇ ਪ੍ਰਕਾਸ਼ ਸਿੰਘ ਬਾਦਲ ਨੇ ਰਾਮਨਾਥ ਕੋਵਿੰਦ ਨੂੰ ਇਕ ਕਾਬਲ ਉਮੀਦਵਾਰ ਦੱਸਦੇ ਹੋਏ ਉਨ੍ਹਾਂ ਦੇ ਪੱਖ 'ਚ ਤਮਾਮ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉਠ ਕੇ ਸਮਰਥਨ ਦੇਣ ਦੀ ਅਪੀਲ ਕੀਤੀ। ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਨੂੰ ਉਪ ਰਾਸ਼ਟਰਪਤੀ ਦੀ ਦੌੜ ਤੋਂ ਵੀ ਬਾਹਰ ਦੱਸਿਆ ਤੇ ਕਿਹਾ ਕਿ ਉਹ ਪੰਜਾਬ 'ਚ ਰਹਿ ਕੇ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਦਾ ਕੇਂਦਰ ਦੀ ਸਿਆਸਤ 'ਚ ਉਪ ਰਾਸ਼ਟਰਪਤੀ ਜਾਂ ਕਿਸੇ ਹੋਰ ਅਹੁਦੇ 'ਤੇ ਜਾਣ ਦਾ ਕੋਈ ਇਰਾਦਾ ਨਹੀਂ ਹੈ।