12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਰਾਸ਼ਟਰਪਤੀ ਕੋਵਿੰਦ

Friday, Sep 20, 2019 - 02:40 PM (IST)

12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਰਾਸ਼ਟਰਪਤੀ ਕੋਵਿੰਦ

ਨਵੀਂ ਦਿੱਲੀ/ਕਪੂਰਥਲਾ : ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਸੰਬਧੀ ਸਮਾਗਮਾਂ 'ਚ ਹਿੱਸਾ ਲੈਣਗੇ। ਇਸ ਸਬੰਧੀ ਅਕਾਲੀ ਦਲ ਅਤੇ ਐੱਸ. ਜੀ. ਪੀ. ਸੀ. ਦਾ ਇਕ ਵਫਦ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਭਵਨ ਉਨ੍ਹਾਂ ਨੂੰ ਸੱਦਾ ਦੇਣ ਗਿਆ ਸੀ, ਜਿਸ ਨੂੰ ਰਾਸ਼ਟਰਪਤੀ ਨੇ ਕਬੂਲ ਕਰ ਲਿਆ। ਇਸ ਸਬੰਧੀ ਜਾਣਕਾਰੀ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਂਝੀ ਕੀਤੀ।

ਕਰਤਾਰਪੁਰ ਲਾਂਘੇ ਦੇ ਕੰਮ ਬਾਰੇ ਬੋਲਦਿਆਂ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦਹੈ ਕਿ ਕਰਤਾਰਪੁਰ ਲਾਂਘਾ ਨਵੰਬਰ 'ਚ ਖੁੱਲ੍ਹ ਜਾਵੇਗਾ ਅਤੇ ਦੋਹਾਂ ਦੇਸ਼ਾਂ ਵਲੋਂ ਜ਼ੋਰਾਂ ਨਾਲ ਇਸ 'ਤੇ ਕੰਮ ਚੱਲ ਰਿਹਾ ਹੈ। ਲੌਂਗੋਵਾਲ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਭਾਰਤ ਸਰਕਾਰ ਵਲੋਂ ਰਿਹਾਅ ਕਰ ਦੇਣਾ ਚਾਹੀਦਾ ਹੈ।


author

Babita

Content Editor

Related News