ਰਾਮ ਨਾਥ ਕੋਵਿੰਦ ਨੇ ਪ੍ਰੋ. ਚੰਦੂਮਾਜਰਾ ਦਾ ਸ੍ਰੀ ਆਨੰਦਪੁਰ ਸਾਹਿਬ ਆਉਣ ਦਾ ਸੱਦਾ ਕਬੂਲਿਆ

07/24/2017 7:37:31 AM

ਪਟਿਆਲਾ  (ਬਲਜਿੰਦਰ) - ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਦੇ ਨਵੇਂ ਚੁਣੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਵਧਾਈ ਦਿੱਤੀ। ਉਨ੍ਹਾਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਕਰਮ-ਭੁਮੀ ਅਤੇ ਖਾਲਸਾ ਪੰਥ ਦੀ ਜਨਮ-ਭੂਮੀ ਸ੍ਰੀ ਆਨੰਦਪੁਰ ਸਾਹਿਬ ਆਉਣ ਦਾ ਸੱਦਾ ਵੀ ਦਿੱਤਾ। ਨਵੇਂ ਚੁਣੇ ਰਾਸ਼ਟਰਪਤੀ ਨੇ ਪ੍ਰੋ. ਚੰਦੂਮਾਜਰਾ ਦਾ ਸੱਦਾ ਕਬੂਲ ਕਰ ਲਿਆ।  
ਸ਼੍ਰੀ ਕੋਵਿੰਦ ਨੇ ਦੱਸਿਆ ਕਿ ਉਨ੍ਹਾਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਪ੍ਰਕਾਸ਼-ਭੂਮੀ ਸ੍ਰੀ ਪਟਨਾ ਸਾਹਿਬ ਤੋਂ ਨਤਮਸਤਕ ਹੋ ਕੇ ਕੀਤੀ ਸੀ। ਰਾਸ਼ਟਰਪਤੀ ਬਣਨ ਤੋਂ ਬਾਅਦ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਕਰਮ-ਭੂਮੀ ਸ੍ਰੀ ਆਨੰਦਪੁਰ ਸਹਿਬ ਵਿਖੇ ਜ਼ਰੂਰ ਨਤਮਸਤਕ ਹੋਣਗੇ। ਇਸ ਤੋਂ ਬਾਅਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸ਼੍ਰੀ ਰਾਮ ਨਾਥ ਕੋਵਿੰਦ ਇੱਕ ਉੱਚਕੋਟੀ ਦੇ ਵਿਦਵਾਨ ਹਨ। ਉਨ੍ਹਾਂ ਦੀ ਸੋਚ ਹਮੇਸ਼ਾ ਹੀ ਸਾਕਾਰਾਤਮਕ ਰਹੀ ਹੈ। ਨਿਸ਼ਚਿਤ ਤੌਰ ਦੇਸ਼ ਨੂੰ ਉਨ੍ਹਾਂ ਦੇ ਤਜਰਬੇ ਅਤੇ ਉੱਚ ਸਿੱਖਿਆ ਦਾ ਲਾਭ ਮਿਲੇਗਾ। ਉਨ੍ਹਾਂ ਨਾਲ ਪ੍ਰੀਤ ਕੰਬਾਈਨ ਦੇ ਐੱਮ. ਡੀ. ਅਤੇ ਅਕਾਲੀ ਆਗੂ ਹਰੀ ਸਿੰਘ ਵੀ ਸਨ।