ਰਾਮਪੁਰਾ ਫੂਲ ਬਲਾਕ ਸੰਮਤੀ ਦੀ ਚੋਣ ਇਕ ਅਪ੍ਰੈਲ ਨੂੰ, ਹਾਈਕੋਰਟ ਵਲੋਂ ਸਖ਼ਤ ਹੁਕਮ ਜਾਰੀ

Wednesday, Mar 25, 2026 - 04:25 PM (IST)

ਰਾਮਪੁਰਾ ਫੂਲ ਬਲਾਕ ਸੰਮਤੀ ਦੀ ਚੋਣ ਇਕ ਅਪ੍ਰੈਲ ਨੂੰ, ਹਾਈਕੋਰਟ ਵਲੋਂ ਸਖ਼ਤ ਹੁਕਮ ਜਾਰੀ

ਬਠਿੰਡਾ (ਵਿਜੇ ਵਰਮਾ) : ਰਾਮਪੁਰਾ ਫੂਲ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਹੁਣ ਇਕ ਅਪ੍ਰੈਲ ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ। ਇਸ ਨਾਲ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਾਈਕੋਰਟ ਨੇ ਆਪਣੇ ਹੁਕਮਾਂ 'ਚ ਸਪੱਸ਼ਟ ਕੀਤਾ ਹੈ ਕਿ ਇਸ ਚੋਣ ਦੌਰਾਨ ਕਿਸੇ ਵੀ ਵਿਧਾਇਕ ਨੂੰ ਨਾ ਤਾਂ ਵੋਟ ਪਾਉਣ ਦੀ ਇਜਾਜ਼ਤ ਹੋਵੇਗੀ ਅਤੇ ਨਾ ਹੀ ਉਹ ਚੋਣ ਵਾਲੀ ਥਾਂ 'ਤੇ ਮੌਜੂਦ ਰਹਿ ਸਕੇਗਾ। ਅਦਾਲਤ ਦੇ ਇਸ ਫ਼ੈਸਲੇ ਨੂੰ ਚੋਣ ਪ੍ਰਕਿਰਿਆ 'ਚ ਸਿਆਸੀ ਦਖ਼ਲ-ਅੰਦਾਜ਼ੀ ਨੂੰ ਰੋਕਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜਾਇਦਾਦ ਦੀ ਰਜਿਸਟਰੀ ਹੋਈ ਮਹਿੰਗੀ! ਨਵੇਂ ਕੁਲੈਕਟਰ ਰੇਟਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨੋਟੀਫਿਕੇਸ਼ਨ ਜਾਰੀ

ਇਸ ਤੋਂ ਇਲਾਵਾ ਹਾਈਕੋਰਟ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਪੂਰੀ ਚੋਣ ਪ੍ਰਕਿਰਿਆ ਡਿਪਟੀ ਕਮਿਸ਼ਨਰ ਬਠਿੰਡਾ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਪੱਖਪਾਤ ਦੀ ਸੰਭਾਵਨਾ ਨੂੰ ਖ਼ਤਮ ਕੀਤਾ ਜਾ ਸਕੇ। ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਚੋਣ ਦੌਰਾਨ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੇ ਇੰਤਜ਼ਾਮ ਕੀਤੇ ਜਾਣ। ਜਾਣਕਾਰੀ ਮੁਤਾਬਕ ਇਸ ਚੋਣ ਨੂੰ ਲੈ ਕੇ ਪਹਿਲਾਂ ਵੀ ਕਾਫ਼ੀ ਵਿਵਾਦ ਅਤੇ ਕਾਨੂੰਨੀ ਪੇਚੀਦਗੀਆਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਮਾਮਲਾ ਹਾਈਕੋਰਟ ਤੱਕ ਪਹੁੰਚਿਆ ਸੀ।

ਇਹ ਵੀ ਪੜ੍ਹੋ : ਜਾਇਦਾਦ ਹੋਵੇਗੀ ਹੋਰ ਮਹਿੰਗੀ! ਅੱਜ ਐਲਾਨੇ ਜਾਣਗੇ ਨਵੇਂ ਕੁਲੈਕਟਰ ਰੇਟ, ਚੰਡੀਗੜ੍ਹ ਪ੍ਰਸ਼ਾਸਨ...

ਹੁਣ ਅਦਾਲਤ ਦੇ ਸਪੱਸ਼ਟ ਹੁਕਮਾਂ ਨਾਲ ਚੋਣ ਦੀ ਤਾਰੀਖ਼ ਅਤੇ ਪ੍ਰਕਿਰਿਆ ਦੋਵੇਂ ਹੀ ਤੈਅ ਹੋ ਗਈ ਹੈ। ਸਿਆਸੀ ਅਤੇ ਪ੍ਰਸ਼ਾਸਕੀ ਹਲਕਿਆਂ 'ਚ ਇਸ ਫ਼ੈਸਲੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਨਾਲ ਬਲਾਕ ਸੰਮਤੀ ਦੀ ਚੋਣ ਬਿਨਾਂ ਕਿਸੇ ਦਬਾਅ ਅਤੇ ਨਿਰਪੱਖ ਢੰਗ ਨਾਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਕ ਅਪ੍ਰੈਲ ਨੂੰ ਹੋਣ ਵਾਲੀ ਇਸ ਚੋਣ 'ਤੇ ਹੁਣ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News