ਸ਼੍ਰੀ ਰਾਮਤੀਰਥ ਨਤਮਸਤਕ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (ਤਸਵੀਰਾਂ)
Saturday, Oct 16, 2021 - 01:27 PM (IST)
ਭਿੰਡੀ ਸੇਦਾ (ਗੁਰਜੰਟ) - ਰਾਮ ਤੀਰਥ ਵਿਖੇ ਭਗਵਾਨ ਸ੍ਰੀ ਵਾਲਮੀਕ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਚੱਲ ਰਹੇ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਨੀਸ਼ ਸਿਸੋਦੀਆ ਨੇ ਭਗਵਾਨ ਸ੍ਰੀ ਵਾਲਮੀਕ ਜੀ ਦੇ ਮੰਦਰ ’ਚ ਨਤਮਸਤਕ ਹੁੰਦੇ ਹੋਏ ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਅਮਨ ਸ਼ਾਂਤੀ ਦੀ ਪ੍ਰਾਰਥਨਾ ਕੀਤੀ।
ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਤੇ ਰਿਸ਼ੀਆਂ ਮੁਨੀਆਂ ਦੀ ਧਰਤੀ ਹੈ, ਜੋ ਕਿ ਸਾਨੂੰ ਸਾਂਝੀ ਵਾਰਤਾ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਸਾਨੂੰ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਸਾਰੇ ਧਰਮਾਂ ਦਾ ਬਰਾਬਰ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਸਾਡੇ ਵਿੱਚ ਆਪਸੀ ਭਾਈਚਾਰਕ ਸਾਂਝ ਬਰਕਰਾਰ ਵਧੇ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਹਲਕਾ ਰਾਜਾਸਾਂਸੀ ਤੋਂ ਆਪ ਦੇ ਸੀਨੀਅਰ ਯੂਥ ਆਗੂ ਐਡਵੋਕੇਟ ਜੈਦੀਪ ਸਿੰਘ ਸੰਧੂ, ਸੂਬਾਈ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)
ਦੱਸ ਦੇਈਏ ਕਿ ਸਿਸੋਦੀਆ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਾਲਮੀਕਿ ਤੀਰਥ ਅਸਥਾਨ ਅੰਮ੍ਰਿਤਸਰ ਨਤਮਸਤਕ ਹੋਏ। ਮਨੀਸ਼ ਸਿਸੋਦੀਆ ਦੀ ਪੰਜਾਬ ਫੇਰੀ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ