ਰਾਣਾ ਬਲਾਚੌਰੀਆ ਦਾ ਹੋਇਆ ਸਸਕਾਰ, ਨਹੀਂ ਦੇਖ ਹੁੰਦਾ ਧਾਹਾਂ ਮਾਰ ਰੋਂਦਾ ਪਰਿਵਾਰ (ਵੀਡੀਓ)
Tuesday, Dec 16, 2025 - 05:09 PM (IST)
ਚੰਡੀਗੜ੍ਹ (ਵੈੱਬ ਡੈਸਕ): ਮੋਹਾਲੀ 'ਚ ਟੂਰਨਾਮੈਂਟ ਦੌਰਾਨ ਕਤਲ ਕੀਤੇ ਗਏ ਕਬੱਡੀ ਖਿਡਾਰੀ ਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦਾ ਅੰਤਮ ਸਸਕਾਰ ਬੇਹੱਦ ਗੰਮਗੀਨ ਮਾਹੌਲ ਵਿਚ ਹੋਇਆ। ਰਾਣਾ ਦੀ ਅੰਤਿਮ ਯਾਤਰਾ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ ਤੇ ਇਸ ਔਖ਼ੀ ਘੜੀ ਵਿਚ ਪਰਿਵਾਰ ਦਾ ਦੁੱਖ ਵੰਡਾਇਆ। ਜਵਾਨ ਪੁੱਤ ਦੀ ਮੌਤ 'ਤੇ ਪਰਿਵਾਰ ਧਾਹਾਂ ਮਾਰ ਕੇ ਰੋ ਪਿਆ। ਉਨ੍ਹਾਂ ਦੇ ਭਰਾ ਰਣਵੀਜੇ ਸਿੰਘ ਨੇ ਉਨ੍ਹਾਂ ਨੂੰ ਮੁਖ ਅਗਨੀ ਦਿੱਤੀ।
ਇਸ ਤੋਂ ਪਹਿਲਾਂ ਰਾਣਾ ਬਲਾਚੌਰੀਆ ਦਾ ਪੋਸਟਮਾਰਟਮ ਕੀਤਾ ਗਿਆ। ਦੱਸ ਦਈਏ ਕਿ ਰਾਣਾ ਬਲਾਚੌਰੀਆ ਦਾ ਬੀਤੇ ਦਿਨੀਂ ਮੋਹਾਲੀ ਵਿਚ ਚੱਲ ਰਹੇ ਇਕ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਰਾਣਾ ਦੇ ਫੈਨਜ਼ ਬਣ ਕੇ ਫੋਟੋ ਖਿਚਵਾਉਣ ਦੇ ਬਹਾਨੇ ਆਏ ਸਨ। ਇਸ ਟੂਰਨਾਮੈਂਟ ਵਿਚ ਪੰਜਾਬੀ ਗਾਇਕ ਮਨਕੀਰਤ ਔਲਖ਼ ਵੀ ਆਉਣ ਵਾਲੇ ਸਨ, ਪਰ ਉਨ੍ਹਾਂ ਦੇ ਆਉਣ ਤੋਂ ਕੁਝ ਦੇਰ ਪਹਿਲਾਂ ਹੀ ਰਾਣਾ ਬਲਾਚੌਰੀਆ ਦਾ ਕਤਲ ਹੋ ਗਿਆ, ਜਿਸ ਕਾਰਨ ਉੱਥੇ ਭਾਜੜਾਂ ਪੈ ਗਈਆਂ।
