ਰਾਣਾ ਗੁਰਜੀਤ ਵੱਲੋਂ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

Monday, Nov 01, 2021 - 05:46 PM (IST)

ਰਾਣਾ ਗੁਰਜੀਤ ਵੱਲੋਂ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ (ਬਿਊਰੋ) - ਸੂਬੇ ਵਿੱਚ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਵਾਸਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੱਦੇਨਜ਼ਰ ਬਾਗਬਾਨੀ, ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਰਾਣਾ ਗੁਰਜੀਤ ਸਿੰਘ ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ ਨੂੰ ਆਰ.ਕੇ.ਵੀ.ਵਾਈ ਅਤੇ ਸੀ.ਡੀ.ਪੀ. ਅਧੀਨ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ ਪ੍ਰਵਾਨਿਤ ਪ੍ਰਾਜੈਕਟਾਂ ਨੂੰ ਤੁਰੰਤ ਲਾਗੂ ਕਰਨ ਲਈ ਚੀਫ਼ ਕੰਜ਼ਰਵੇਟਰ ਆਫ਼ ਸੁਆਇਲ, ਪੰਜਾਬ ਨੂੰ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਪੜ੍ਹੋ ਇਹ ਵੀ ਖ਼ਬਰ ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਬਠਿੰਡਾ 'ਚ ਦਰਜ ਹੋਇਆ ਮਾਣਹਾਨੀ ਦਾ ਮਾਮਲਾ

ਅੱਜ ਇੱਥੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿੱਤ ਕਮਿਸ਼ਨਰ (ਖੇਤੀਬਾੜੀ) ਰਾਹੀਂ ਵਿੱਤ ਵਿਭਾਗ ਦੇ ਵਿਚਾਰ ਲਈ ਆਰਕੇਵੀਵਾਈ ਅਤੇ ਸੀਡੀਪੀ ਫੰਡਾਂ ਨੂੰ ਤੁਰੰਤ ਜਾਰੀ ਕਰਨ ਲਈ ਪ੍ਰਸਤਾਵ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਪ੍ਰਵਾਨਿਤ ਪ੍ਰਾਜੈਕਟਾਂ ਲਈ ਬਕਾਇਆ ਫੰਡ ਵੀ ਜਲਦ ਤੋਂ ਜਲਦ ਜਾਰੀ ਕੀਤੇ ਜਾਣਗੇ। ਮੰਤਰੀ ਨੇ ਹਦਾਇਤ ਕੀਤੀ ਕਿ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਆਰ.ਕੇ.ਵੀ.ਵਾਈ./ਸੀ.ਡੀ.ਪੀ. ਤਹਿਤ ਪ੍ਰਵਾਨਿਤ ਬਾਗਬਾਨੀ ਪ੍ਰਾਜੈਕਟ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇ ਅਤੇ ਇਸ ਲਈ ਲੋੜੀਂਦੇ ਫੰਡ ਬਾਗਬਾਨੀ ਵਿਭਾਗ ਨੂੰ ਜਾਰੀ ਕੀਤੇ ਜਾਣ।

ਪੜ੍ਹੋ ਇਹ ਵੀ ਖ਼ਬਰ ਰੈਸਟੋਰੈਂਟ ਮਾਲਕ ਨੇ ਜ਼ਹਿਰ ਨਿਗਲ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸੁਸਾਇਡ ਨੋਟ ’ਚ ਹੋਇਆ ਇਹ ਖ਼ੁਲਾਸਾ

ਰਾਜੇਸ਼ ਵਸ਼ਿਸ਼ਟ, ਚੀਫ਼ ਕੰਜ਼ਰਵੇਟਰ ਆਫ਼ ਸੁਆਇਲ, ਪੰਜਾਬ ਨੇ ਮੰਤਰੀ ਨੂੰ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ 2007-08 ਤੋਂ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ (ਐੱਸ.ਐੱਲ.ਐੱਸ.ਸੀ.) ਵੱਲੋਂ ਸਿੰਚਾਈ ਲਈ ਧਰਤੀ ਹੇਠਾਂ ਪਾਈਪ ਲਾਈਨ ਵਿਛਾਉਣ ਸਬੰਧੀ ਵੱਖ-ਵੱਖ ਪ੍ਰਵਾਨਿਤ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 103.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਣੀ ਹੈ, ਜਿਸ ਵਿੱਚ ਆਰ.ਕੇ.ਵੀ.ਵਾਈ. ਲਈ 95.78 ਕਰੋੜ ਰੁਪਏ ਅਤੇ ਸੀ.ਡੀ.ਪੀ. ਲਈ 7.58 ਕਰੋੜ ਦੀ ਰਾਸ਼ੀ ਸ਼ਾਮਲ ਹੈ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

 


author

rajwinder kaur

Content Editor

Related News