ਰਾਣਾ ਗੁਰਜੀਤ ਵਲੋਂ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਬਿਆਨ

01/16/2018 7:08:56 PM

ਚੰਡੀਗੜ੍ਹ (ਮਨਮੋਹਨ) : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਆਪਣੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਉਨ੍ਹਾਂ ਨੂੰ 12 ਦਿਨ ਪਹਿਲਾਂ ਹੀ ਮਿਲ ਗਿਆ ਸੀ। ਫਿਲਹਾਲ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਮੁਤਾਬਕ ਇਸ ਮਾਮਲੇ 'ਤੇ ਵਿਚਾਰ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।
ਵਿਰੋਧੀ ਧਿਰਾਂ ਵਲੋਂ ਲਗਾਤਾਰ ਕੀਤੇ ਜਾ ਰਹੇ ਹਮਲੇ ਅਤੇ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਤੋਂ ਬਾਅਦ ਰਾਣਾ ਗੁਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਰਾਣਾ ਗੁਰਜੀਤ ਸਿੰਘ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਸੀ ਕਿ ਉੁਨ੍ਹਾਂ ਨੇ ਮੁੱਖ ਮੰਤਰੀ ਨੂੰ ਇਕ ਹਫਤਾ ਪਹਿਲਾਂ ਹੀ ਆਪਣਾ ਅਸਤੀਫਾ ਸੌਂਪ ਦਿੱਤਾ ਸੀ ਫਿਲਹਾਲ ਇਸ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ।


Related News