ਚੰਨੀ ਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਕਾਂਗਰਸ ’ਚ ਵੱਡਾ ਧਮਾਕਾ, 6 ਵਿਧਾਇਕਾਂ ਨੇ ਸਿੱਧੂ ਨੂੰ ਲਿੱਖੀ ਚਿੱਠੀ

09/26/2021 6:31:18 PM

ਚੰਡੀਗੜ੍ਹ/ਜਲੰਧਰ (ਰਮਨਜੀਤ, ਰਾਹੁਲ ਕਾਲਾ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਦੇ ਅੱਜ ਹੋਣ ਵਾਲੇ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਫਿਰ ਵੱਡਾ ਧਮਾਕਾ ਹੋਇਆ ਹੈ। ਦਰਅਸਲ ਚੰਨੀ ਕੈਬਨਿਟ ਵਿਚ ਅੱਜ 7 ਨਵੇਂ ਚਿਹਰਿਆਂ ਸਣੇ ਕੁੱਲ 15 ਮੰਤਰੀਆਂ ਨੇ ਸਹੁੰ ਚੁੱਕਣੀ ਹੈ। 7 ਨਵੇਂ ਸੰਭਾਵੀ ਚਿਹਰਿਆਂ ਵਿਚ ਰਾਣਾ ਗੁਰਜੀਤ ਸਿੰਘ ਦਾ ਨਾਂ ਵੀ ਸ਼ਾਮਲ ਹੈ। ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਵਜ਼ਾਰਤ ਸਮੇਂ ਵੀ ਮੰਤਰੀ ਰਹਿ ਚੁੱਕੇ ਹਨ ਅਤੇ ਉਸ ਸਮੇਂ ਉਨ੍ਹਾਂ ਦਾ ਨਾਂ ਰੇਤ ਮਾਫੀਆ ਵਿਚ ਕਾਫੀ ਉਭਰਿਆ ਸੀ ਅਤੇ ਇਸੇ ਕਾਰਣ ਉਨ੍ਹਾਂ ਨੂੰ ਕੈਬਨਿਟ ’ਚੋਂ ਅਸਤੀਫ਼ਾ ਦੇਣਾ ਪਿਆ ਸੀ।

ਇਹ ਵੀ ਪੜ੍ਹੋ : ਇਹ ਵੱਡੇ ਚਿਹਰੇ ਹੋਣਗੇ ਪੰਜਾਬ ਦੀ ਨਵੀਂ ਕੈਬਨਿਟ ਦਾ ਹਿੱਸਾ, ਪੂਰੀ ਸੂਚੀ ਆਈ ਸਾਹਮਣੇ

ਹੁਣ ਮੁੜ ਪੰਜਾਬ ਵਿਚ ਚੰਨੀ ਵਜ਼ਾਰਤ ਵਿਚ ਵਾਧੇ ਤੋਂ ਕੁਝ ਘੰਟੇ ਪਹਿਲਾਂ ਹੀ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਏ ਜਾਣ ਨੁੰ ਲੈ ਕੇ ਵਿਵਾਦ ਛਿੜ ਗਿਆ ਹੈ। ਇਸ ਨੂੰ ਲੈ ਕੇ ਦੋਆਬਾ ਦੇ ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ 6 ਵਿਧਾਇਕਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਰਾਣਾ ਗੁਰਜੀਤ ਸਿੰਘ ਨੁੰ ਮੰਤਰੀ ਬਣਾਏ ਜਾਣ ਦਾ ਤਿੱਖਾ ਵਿਰੋਧ ਕੀਤਾ ਹੈ। ਚਿੱਠੀ ਲਿਖਣ ਵਾਲਿਆਂ ਵਿਚ ਸਾਬਕਾ ਪੰਜਾਬ ਪ੍ਰਧਾਨ ਮੋਹਿੰਦਰ ਸਿੰਘ ਕੇ. ਪੀ., ਨਵਤੇਜ ਸਿੰਘ ਚੀਮਾ ਵਿਧਾਇਕ ਸੁਲਤਾਨਪੁਰ, ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ, ਬਾਵਾ ਹੈਨਰੀ ਵਿਧਾਇਕ ਜਲੰਧਰ ਨੌਰਥ, ਡਾ. ਰਾਜ ਕੁਮਾਰ ਚੱਬੇਵਾਲ ਵਿਧਾਇਕ ਚੱਬੇਵਾਲ, ਪਵਨ ਆਦੀਆ ਵਿਧਾਇਕ ਸ਼ਾਮ ਚੁਰਾਸੀ, ਸੁਖਪਾਲ ਸਿੰਘ ਖਹਿਰਾ ਵਿਧਾਇਕ ਭੁਲੱਥ ਦਾ ਨਾਂ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ’ਚ ਛੁੱਟੀ ਹੋਣ ਦੀਆਂ ਚਰਚਾਵਾਂ ਤੋਂ ਸੁੰਦਰ ਸ਼ਾਮ ਅਰੋੜਾ ਨੇ ਆਖੀ ਵੱਡੀ ਗੱਲ

ਚਿੱਠੀ ਵਿਚ ਲਿਖਿਆ ਗਿਆ ਹੈ ਕਿ ਜਨਵਰੀ 2018 ਵਿਚ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਦਾ ਨਾਂ ਰੇਤ ਘੁਟਾਲੇ ਵਿਚ ਆਇਆ ਸੀ, ਜਿਸ ਕਾਰਣ ਉਨ੍ਹਾਂ ਨੂੰ ਮੰਤਰੀ ਮੰਡਲ ਵਿਚੋਂ ਬਾਹਰ ਕੱਢ ਦਿੱਤਾ ਗਿਆ ਸੀ। ਰਾਣਾ ਗੁਰਜੀਤ ਸਿੰਘ ਨੂੰ ਨਾ ਤਾਂ ਕੋਈ ਕਲੀਨ ਚਿੱਟ ਦਿੱਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਅਦਾਲਤ ਨੇ ਬਰੀ ਕੀਤਾ ਹੈ, ਫਿਰ ਕਿਉਂ ਇਕ ਦਾਗੀ ਆਗੂ ਨੂੰ ਪੰਜਾਬ ਦੀ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : 35 ਲੱਖ ਦੀ ਲੁੱਟ ਨੂੰ ਪੁਲਸ ਨੇ ਕੁੱਝ ਘੰਟਿਆਂ ’ਚ ਸੁਲਝਾਇਆ, ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ 2018 ਵਿਚ ਜਿਸ ਸਮੇਂ ਰਾਣਾ ਗੁਰਜੀਤ ਸਿੰਘ ਦਾ ਨਾਂ ਰੇਤ ਮਾਫੀਆ ਵਿਚ ਸਾਹਮਣੇ ਆਇਆ ਸੀ ਉਸ ਸਮੇਂ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਵਿਚ ਵਿਰੋਧੀ ਧਿਰ ਦੇ ਨੇਤਾ ਸਨ। ਉਨ੍ਹਾਂ ਜ਼ੋਰਾਂ-ਸ਼ੋਰਾਂ ਨਾਲ ਇਹ ਮੁੱਦਾ ਚੁੱਕਿਆ ਸੀ। ਉਸ ਸਮੇਂ ਖਹਿਰਾ ਨੇ ਦੋਸ਼ ਲਗਾਉਂਦੇ ਹੋਏ ਆਖਿਆ ਸੀ ਕਿ ਰਾਣਾ ਗੁਰਜੀਤ ਸਿੰਘ ਕੈਪਟਨ ਦਾ ਫੰਡ ਮੈਨੇਜਰ ਹੈ ਅਤੇ ਕਰੋੜਾਂ ਰੁਪਏ ਦਾ ਫੰਡ ਕੈਪਟਨ ਆਪਣੇ ਇਸ ਮੰਤਰੀ ਤੋਂ ਲੈਂਦਾ ਹੈ। ਇਹੀ ਕਾਰਨ ਹੈ ਕਿ ਕੈਪਟਨ ਇਸ ’ਤੇ ਐਕਸ਼ਨ ਨਹੀਂ ਲਿਆ। ਖਹਿਰਾ ਆਖਿਆ ਸੀ ਕਿ ਜਦੋਂ ਰੇਤ ਖੱਡ ਮਾਮਲੇ ਵਿਚ ਰਾਣਾ ਗੁਰਜੀਤ ਸਿੰਘ ਦਾ ਨਾਮ ਸਾਹਮਣੇ ਆਇਆ ਸੀ ਜੇਕਰ ਉਦੋਂ ਹੀ ਮੁੱਖ ਮੰਤਰੀ ਇਸ ਖਿਲਾਫ ਕਾਰਵਾਈ ਕਰ ਲੈਂਦੇ ਤਾਂ ਉਨ੍ਹਾਂ ਦੀ ਵਾਹ-ਵਾਹ ਹੋਣੀ ਸੀ ਪਰ ਕੈਪਟਨ ਨੇ ਲਾਲਚ ਵਸ ਕੋਈ ਕਦਮ ਨਹੀਂ ਚੁੱਕਿਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਤੋਂ ਬਾਅਦ ਲਗਾਤਾਰ ਐਕਸ਼ਨ ਮੋਡ ’ਚ ਚਰਨਜੀਤ ਚੰਨੀ, ਲਏ ਵੱਡੇ ਫ਼ੈਸਲੇ

ਨੋਟ : ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਤੁਸੀਂ ਕਿਵੇਂ ਦੇਖਦੇ ਹੋ?

 


Gurminder Singh

Content Editor

Related News