ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦਾ ਭਤੀਜਾ ਗ੍ਰਿਫਤਾਰ

Saturday, Mar 03, 2018 - 09:09 AM (IST)

ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦਾ ਭਤੀਜਾ ਗ੍ਰਿਫਤਾਰ

ਚੰਡੀਗੜ੍ਹ (ਕੁਲਦੀਪ) : ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਰਾਣਾ ਹਰਦੀਪ ਸਿੰਘ ਨੂੰ ਮੁੱਲਾਂਪੁਰ ਪੁਲਸ ਨੇ 2 ਕਰੋੜ ਦੀ ਧੋਖਾਧੜੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਮੋਹਾਲੀ ਦੀ ਮੁੱਲਾਂਪੁਰ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਸੀ ਕਿ ਰਾਣਾ ਹਰਦੀਪ ਸਿੰਘ ਨੇ ਉਸ ਨਾਲ ਜ਼ਮੀਨ ਦੇ ਇਕ ਸੌਦੇ 'ਚ 2.25 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ।


Related News