ਰਾਣਾ ਗੁਰਮੀਤ ਸਿੰਘ ਸੋਢੀ ਦੇ ਪੁੱਤਰ ਤੇ ਭਤੀਜੇ ''ਤੇ ਜਾਨਲੇਵਾ ਹਮਲਾ ਕਰਵਾਉਣ ਦੇ ਦੋਸ਼

Monday, Jan 08, 2018 - 07:46 PM (IST)

ਚੰਡੀਗੜ੍ਹ (ਮਨਮੋਹਨ) : ਗੁਰੂਹਰਸਹਾਏ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਤੇ ਭਤੀਜੇ 'ਤੇ ਜਾਨਲੇਵਾ ਹਮਲਾ ਕਰਵਾਉਣ ਦੇ ਦੋਸ਼ ਲੱਗੇ ਹਨ। ਗੁਰੂਹਰਸਹਾਏ ਦੇ ਹੀ ਰਹਿਣ ਵਾਲੇ ਵਿਨੇ ਬਜਾਜ ਦਾ ਕਹਿਣਾ ਹੈ ਕਿ ਉਸ 'ਤੇ ਨਾਕਾਬਪੋਸ਼ ਬਦਮਾਸ਼ਾਂ ਵਲੋਂ ਤਲਵਾਰਾਂ ਅਤੇ ਡੰਡਿਆਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਇਸ ਹਮਲਾ ਪਿੱਛੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਤੇ ਭਤੀਜੇ ਦਾ ਹੱਥ ਹੈ। ਵਿਨੇ ਨੇ ਦੋਸ਼ ਲਗਾਇਆ ਕਿ ਉਸ ਦੀ ਸੁਣਵਾਈ ਨਹੀਂ ਹੋ ਰਹੀ ਅਤੇ ਪੰਜਾਬ ਪੁਲਸ ਵੀ ਸਿਆਸੀ ਦਬਾਅ ਦੇ ਚੱਲਦੇ ਉਸ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਆ ਕੇ ਪ੍ਰੈਸ ਕਾਨਫਰੰਸ ਰਾਹੀਂ ਇਨਸਾਫ ਗੁਹਾਰ ਲਗਾਉਣੀ ਪਈ।
ਵਿਨੇ ਨੇ ਕਿਹਾ ਕਿ ਉਹ ਜ਼ਾਇਕਾ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ, ਜਿੱਥੇ ਇਕ ਦਿਨ ਉਹ ਇਕੱਲਾ ਬੈਠਾ ਸੀ ਤਾਂ ਕੁਝ ਨਾਕਾਬਪੋਸ਼ ਹਮਲਾਵਰ ਆਏ ਅਤੇ ਉਸ ਨੂੰ ਮਾਰਨਾ ਸ਼ੁਰੂ ਕਰ ਦਿੱਤਾ। ਹਮਲਾਵਰ ਉਸ ਨੂੰ ਮਰਿਆ ਹੋਇਆ ਸਮਝ ਕੇ ਛੱਡ ਗਏ। ਵਿਨੇ ਨੇ ਕਿਹਾ ਕਿ ਉਸ ਨੇ ਆਪਣੇ ਬਿਆਨਾਂ ਵਿਚ ਅਨੁਮੀਤ ਸਿੰਘ ਹੀਰਾ ਸੋਢਾ, ਰੁਸਤਮ ਸ਼ੇਰ ਸਿੰਘ ਸੋਢੀ, ਅਮਰੀਕ ਸਿੰਘ, ਮੇਜਰ ਸਿੰਘ ਅਤੇ ਦਵਿੰਦਰ ਸਿੰਘ ਆਦਿ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਅਨੁਮੀਤ ਵਿਧਾਇਕ ਦਾ ਲੜਕਾ ਹੈ ਜਿਸ ਕਾਰਨ ਪੁਲਸ ਵੀ ਸਿਆਸੀ ਦਬਾਅ ਦੇ ਚੱਲਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ।


Related News