ਰਾਣਾ ਇੰਦਰਪ੍ਰਤਾਪ ਸਿੰਘ ਹੋਣਗੇ ਕਾਂਗਰਸ ''ਚ ਸ਼ਾਮਲ, ਆਨੰਦਪੁਰ ਸਾਹਿਬ ਤੋਂ ਮੈਦਾਨ ''ਚ ਉਤਾਰਣ ਦੀ ਤਿਆਰੀ

Friday, Apr 12, 2024 - 05:39 PM (IST)

ਜਲੰਧਰ/ਸੁਲਤਾਨਪੁਰ ਲੋਧੀ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵਿਚ ਦਲ-ਬਦਲੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਹੁਣ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕਾਂਗਰਸ ਵੱਲੋਂ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ ਸੀ।

ਆਨੰਦਪੁਰ ਸਹਿਬ ਤੋਂ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਮੈਦਾਨ ਵਿੱਚ ਉਤਾਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦੇ ਨਾਂ 'ਤੇ ਸਹਿਮਤੀ ਬਣ ਚੁੱਕੀ ਹੈ ਅਤੇ ਟਿਕਟ ਦੇ ਐਲਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਕੁਝ ਸਮਾਂ ਪਹਿਲਾਂ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀ ਚਰਚਾ ਸ਼ੁਰੂ ਹੋ ਗਈ ਸੀ। ਹਾਲਾਂਕਿ ਰਾਣਾ ਇੰਦਰਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਉਹ ਆਪਣੇ ਹਲਕੇ ਦੀਆਂ ਸਮੱਸਿਆਵਾਂ ਲੈ ਕੇ ਹੀ ਉਨ੍ਹਾਂ ਕੋਲ ਗਏ ਸਨ। ਉਨ੍ਹਾਂ ਮੁੱਖ ਮੰਤਰੀ ਨਾਲ ਕਰੀਬ 15 ਮਿੰਟ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਬਾਰੇ ਦੱਸਿਆ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਹੋਰ ਅਦਾਰੇ

ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਜੇਤੂ ਰਹੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੱਜਣ ਸਿੰਘ ਚੀਮਾ ਨੂੰ 11519 ਵੋਟਾਂ ਨਾਲ ਹਰਾਇਆ। ਰਾਣਾ ਇੰਦਰਪ੍ਰਤਾਪ ਸਿੰਘ ਨੂੰ 41125 ਅਤੇ ਆਮ ਆਦਮੀ ਪਾਰਟੀ ਦੇ ਸੱਜਣ ਸਿੰਘ ਚੀਮਾ ਨੂੰ 29606 ਵੋਟਾਂ ਮਿਲੀਆਂ। ਕਾਂਗਰਸ ਦੇ ਨਵਤੇਜ ਚੀਮਾ ਸੁਲਤਾਨਪੁਰ ਲੋਧੀ ਤੋਂ ਬੁਰੀ ਤਰ੍ਹਾਂ ਹਾਰ ਗਏ ਸਨ। ਹੁਣ ਪਾਰਟੀ ਆਨੰਦਪੁਰ ਸਾਹਿਬ ਤੋਂ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਮੈਦਾਨ ਵਿੱਚ ਉਤਾਰਨ ਜਾ ਰਹੀ ਹੈ। ਉਥੋਂ ਆਪ ਦੇ ਉਮੀਦਵਾਰ ਮਾਲਵਿੰਦਰ ਕੰਗ ਹਨ। ਪੰਜਾਬ ਦੇ ਸਾਬਕਾ ਮੰਤਰੀ ਅਤੇ ਕਪੂਰਥਲਾ ਤੋਂ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਦੇ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਆਨੰਦਪੁਰ ਸਹਿਬ ਤੋਂ ਚੋਣ ਲੜਾਉਂਦੀ ਹੈ ਤਾਂ ਉਹ ਪੂਰੀ ਤਰ੍ਹਾਂ ਤਿਆਰ ਹਨ।

ਇਹ ਵੀ ਪੜ੍ਹੋ- 74 ਸਾਲਾ ਬਜ਼ੁਰਗ ਨੂੰ ਕੁੜੀ ਨੇ ਫੋਨ ਕਰਕੇ ਬਣਾਈ ਅਸ਼ਲੀਲ ਵੀਡੀਓ, ਫਿਰ ਜੋ ਹੋਇਆ ਵੇਖ ਸਾਰੇ ਟੱਬਰ ਦੇ ਉੱਡੇ ਹੋਸ਼


 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News