ਰਾਣਾ ਕੇ. ਪੀ ਸਿੰਘ ਵੱਲੋਂ ਖਹਿਰਾ ਨਾਲ ਅਫਸੋਸ

12/22/2017 6:23:23 PM

ਨਡਾਲਾ (ਜ.ਬ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ ਸਿੰਘ ਨੇ ਅੱਜ ਭੁਲੱਥ ਹਲਕੇ ਦੇ ਪਿੰਡ ਰਾਮਗੜ੍ਹ ਪਹੁੰਚ ਕੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨਾਲ ਉਨ੍ਹਾਂ ਦੇ ਮਾਤਾ ਬੀਬੀ ਮੋਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਡੂੰਘਾ ਅਫਸੋਸ ਜ਼ਾਹਰ ਕੀਤਾ। ਖਹਿਰਾ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਸ ਮੌਕੇ ਹਲਕਾ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ, ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਕਰਨਬੀਰ ਸਿੰਘ ਟਿਵਾਣਾ, ਐਡਵੋਕੇਟ ਗਿਆਨ ਸਿੰਘ ਮੋਂਗੋ, ਬੀਬੀ ਪਲਵਿੰਦਰ ਕੌਰ ਹਰਿਆਉ ਅਤੇ ਹੋਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮਾਤਾ ਮਹਿੰਦਰ ਕੌਰ ਬੀਤੇ ਦਿਨੀਂ ਲੰਮੀ ਬਿਮਾਰੀ ਤੋਂ ਬਾਅਦ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।