ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਅਗਵਾ ਕਰਨ ਦੀ ਕੋਸ਼ਿਸ਼, ਘਰ ਬਾਹਰ ਖੜ੍ਹੀ ਲਗਜ਼ਰੀ ਗੱਡੀ ਭੰਨੀ

Tuesday, Aug 01, 2023 - 12:16 PM (IST)

ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਅਗਵਾ ਕਰਨ ਦੀ ਕੋਸ਼ਿਸ਼, ਘਰ ਬਾਹਰ ਖੜ੍ਹੀ ਲਗਜ਼ਰੀ ਗੱਡੀ ਭੰਨੀ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਮ੍ਰਿਤਕ ਰਾਣਾ ਕੰਦੋਵਾਲੀਆ ਦੇ ਛੋਟਾ ਭਰਾ ਜਸਕੀਰਤ ਸਿੰਘ ਲਾਲਾ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮੁਰਾਦਪੁਰਾ ਤੋਂ ਬੰਦੂਕ ਦੀ ਨੋਕ ‘ਤੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ । ਜਾਣਕਾਰੀ ਮੁਤਾਬਕ ਇਹ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਜੱਗੂ ਭਗਵਾਨਪੁਰੀਏ ਦੇ ਬੰਦੇ ਦੱਸੇ ਜਾ ਰਹੇ ਹਨ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। 

ਇਹ ਵੀ ਪੜ੍ਹੋ- ਪਤਨੀ ਨੇ ਨਸ਼ੇ 'ਤੇ ਲਾਇਆ ਪਤੀ, ਦੋਵੇਂ ਪੀ ਗਏ 1 ਕਰੋੜ ਦੀ ਹੈਰੋਇਨ, ਕੰਗਾਲ ਹੋਣ 'ਤੇ ਆਈ ਹੋਸ਼ ਤਾਂ...

ਰਾਣਾ ਕੰਦੋਵਾਲੀਆ ਦੇ ਛੋਟਾ ਭਰਾ ਜਸਕੀਰਤ ਸਿੰਘ ਲਾਲਾ ਨੂੰ ਪਿਸਤੌਲ ਦੀ ਨੋਕ 'ਤੇ ਕਰੇਟਾ ਗੱਡੀ 'ਚ ਬਿਠਾਇਆ ਗਿਆ। ਜਿਸ ਦੀਆਂ ਸੀਸੀਟੀਵੀ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਜੱਗੂ ਭਗਵਾਨਪੁਰੀਏ ਦੇ ਬੰਦਿਆਂ ਨੇ ਰਾਣਾ ਕੰਦੋਵਾਲੀਆ ਦੇ ਛੋਟੇ ਭਰਾ ਨੂੰ ਪਿਸਤੌਲ ਦੀ ਨੋਕ 'ਤੇ ਕਰੇਟਾ ਗੱਡੀ 'ਚ ਬਿਠਾਇਆ ਗਿਆ ਹੈ। 

ਇਹ ਵੀ ਪੜ੍ਹੋ- ਬਟਾਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸੁਪਰਡੈਂਟ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ

ਜਾਣਕਾਰੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਕਰੇਟਾ ਗੱਡੀ 'ਚ ਜੱਗੂ ਭਗਵਾਨਪੁਰੀਏ ਦੇ ਬੰਦੇ ਆਉਂਦੇ ਹਨ ਅਤੇ ਰਾਣਾ ਕੰਦੋਵਾਲੀਆ ਦੇ ਛੋਟੇ ਭਰਾ ਨੂੰ ਪਿਸਤੌਲ ਦੀ ਨੋਕ 'ਤੇ ਗੱਡੀ 'ਚ ਬਿਠਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਤੋਂ ਬਾਅਦ ਜਦੋਂ ਰਾਣਾ ਕੰਦੋਵਾਲੀਆ ਦੇ ਛੋਟੇ ਭਰਾ ਨੂੰ ਪਤਾ ਲੱਗ ਜਾਂਦਾ ਹੈ ਕਿ ਕੁਝ ਗਲਤ ਹੋਣ ਵਾਲਾ ਹੈ ਤਾਂ ਉਹ ਗੱਡੀ 'ਚ ਬੈਠ ਕੇ ਹੀ ਆਪਣੇ ਦੋਸਤਾਂ ਨੂੰ ਫੋਨ ਕਰ ਦਿੰਦਾ ਅਤੇ ਸਾਰੀ ਜਾਣਕਾਰੀ ਦਿੰਦਾ ਹੈ। ਫੋਨ 'ਤੇ ਗੱਲ ਹੁੰਦੇ ਸਾਰ ਹੀ ਉਸ ਦੇ ਦੋਸਤ ਗੱਡੀ ਨੂੰ ਘੇਰਣ ਦੀ ਕੋਸ਼ਿਸ਼ ਕਰਦੇ ਹਨ, ਇਹ ਦੇਖਦੇ ਹੀ ਜੱਗੂ ਭਗਵਾਨਪੁਰੀਏ ਦੇ ਬੰਦੇ ਰਸਤੇ 'ਚ ਕਰੇਟਾ ਗੱਡੀ ਛੱਡ ਕੇ ਫਰਾਰ ਹੋ ਜਾਂਦੇ ਹਨ । ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਗੱਡੀ ਦੀ ਬੁਰੀ ਤਰ੍ਹਾਂ ਭੰਨ-ਤੋੜ ਕੀਤੀ ਗਈ ।

ਇਹ ਵੀ ਪੜ੍ਹੋ- ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, ਤਲਾਸ਼ੀ ਅਭਿਆਨ ਦੌਰਾਨ ਬਰਾਮਦ ਹੋਈ 4 ਕਿਲੋ ਹੈਰੋਇਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News