ਸਪੀਕਰ ਰਾਣਾ ਕੇ.ਪੀ. ਸਮੇਤ ਮੰਤਰੀ ਧਰਮਸੋਤ ਤੇ ਸ਼ਾਮ ਸੁੰਦਰ ਅਰੋੜਾ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

Saturday, Nov 14, 2020 - 08:53 AM (IST)

ਸਪੀਕਰ ਰਾਣਾ ਕੇ.ਪੀ. ਸਮੇਤ ਮੰਤਰੀ ਧਰਮਸੋਤ ਤੇ ਸ਼ਾਮ ਸੁੰਦਰ ਅਰੋੜਾ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ 'ਤੇ ਸੱਚ, ਅਧਰਮ 'ਤੇ ਧਰਮ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ  ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਉਨ੍ਹਾਂ ਸਭਨਾਂ ਨੂੰ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ, ਲੋਕਾਂ ਨੂੰ ਕੀਤੀ ਇਹ ਅਪੀਲ

ਰਾਣਾ ਕੇ.ਪੀ. ਸਿੰਘ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ 'ਤੇ ਸਿੱਖ ਕੌਮ ਨੂੰ ਇਤਿਹਾਸਕ 'ਬੰਦੀ ਛੋੜ ਦਿਵਸ' ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸਪੀਕਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਵੱਡੀ ਵਾਰਦਾਤ: ਸਾਬਕਾ ਫ਼ੌਜੀ ਵਲੋਂ ਗੋਲੀਆਂ ਮਾਰ ਕੇ ਦੋ ਸਕੇ ਭਰਾਵਾਂ ਦਾ ਕਤਲ

ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਦਿੱਤੀ ਵਧਾਈ
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੁਬਾਰਕ ਮੌਕੇ ਵਧਾਈਆਂ ਦਿੱਤੀਆਂ ਹਨ। ਧਰਮਸੋਤ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਹੈ ਕਿ ਦੀਵਾਲੀ ਦਾ ਤਿਉਹਾਰ ਇਸ ਗੱਲ ਦੀ ਜ਼ਮਾਨਤ ਹੈ ਕਿ ਜ਼ਿੰਦਗੀ ਵਿੱਚ ਵਿਅਕਤੀ ਨੂੰ ਭਾਵੇਂ ਕਿੰਨੀਆਂ ਵੀ ਔਕੜਾਂ ਦਾ ਸਾਹਮਣਾ ਕਰਨਾ ਪਵੇ ਪਰ ਅਖੀਰ ਵਿੱਚ ਸੱਚ ਦੀ ਬੁਰਾਈ ਉੱਤੇ ਜਿੱਤ ਹੋ ਕੇ ਹੀ ਰਹਿੰਦੀ ਹੈ ਅਤੇ ਸੱਚ ਦਾ ਸਿਰ ਮਾਣ ਨਾਲ ਉੱਚਾ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਤਿਉਹਾਰ ਉਹ ਵੇਲਾ ਹੈ ਜਦੋਂ ਅਸੀਂ ਸਾਰੇ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਅਪਣਾਉਣ ਤੋਂ ਇਲਾਵਾ ਦੁਨੀਆਂ ਭਰ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਮਿਲ-ਜੁਲ ਕੇ ਰਹਿਣ ਦੇ ਸੁਨੇਹੇ ਦਾ ਪ੍ਰਚਾਰ ਕਰੀਏ। ਧਰਮਸੋਤ ਨੇ ਅੱਗੇ ਕਿਹਾ ਕਿ ਬੰਦੀ ਛੋੜ ਦਿਵਸ ਦਾ ਮਨੁੱਖੀ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ ਕਿਉਂ ਜੋ ਇਸ ਦਿਨ ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਅਤੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ 'ਚੋਂ ਜਹਾਂਗੀਰ ਦੀ ਕੈਦ 'ਚੋਂ ਰਿਹਾਅ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਸਵੇਰ ਬੱਸ ਦੀ ਲਪੇਟ 'ਚ ਆਉਣ ਨਾਲ ਪਿਓ-ਪੁੱਤ ਦੀ ਮੌਤ

ਸੁੰਦਰ ਸ਼ਾਮ ਅਰੋੜਾ ਨੇ ਲੋਕਾਂ ਨੂੰ ਦਿੱਤੀ ਵਧਾਈ
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ । ਸੁੰਦਰ ਸ਼ਾਮ ਅਰੋੜਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਬੁਰਾਈ ਉੱਪਰ ਨੇਕੀ ਦੀ ਜਿੱਤ ਅਤੇ ਰੌਸ਼ਨੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਇਸ ਦਿਵਸ ਦੀ ਮਹੱਤਤਾ ਇਹ ਹੈ ਕਿ 1619 ਈ: ਨੂੰ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ 52 ਪਹਾੜੀ ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾ ਹੋਏ ਸਨ ਅਤੇ ਇਸ ਦਿਨ ਹਰਿਮੰਦਰ ਸਾਹਿਬ ਦੀ ਸਜਾਵਟ ਦੇਖਣਯੋਗ ਹੰਦੀ ਹੈ ।ਦੀਵਾਲੀ ਜਸ਼ਨ ਦੇ ਮੌਕੇ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ, ਖੁਸ਼ਹਾਲੀ ਅਤੇ ਖੁਸ਼ੀਆਂ ਨਾਲ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।


author

Baljeet Kaur

Content Editor

Related News