ਰਾਣਾ ਕੇ. ਪੀ. ਦੀ ਮੰਗ, ਪੰਜਾਬ ਦੇ ਲੋਕਾਂ ਤੇ ਵਪਾਰੀਆਂ ਨੂੰ ਵੀ ਬਿਜਲੀ ਦੀਆਂ ਦਰਾਂ ’ਚ ਦਿੱਤੀ ਜਾਵੇ ਰਾਹਤ
Monday, Oct 11, 2021 - 12:06 PM (IST)
ਜਲੰਧਰ (ਧਵਨ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੂਬੇ ਦੇ ਆਮ ਲੋਕਾਂ ਲਈ ਵੀ ਬਿਜਲੀ ਦੀਆਂ ਦਰਾਂ ’ਚ ਰਾਹਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ’ਚ ਰਹਿਣ ਵਾਲੇ ਲੋਕਾਂ ਅਤੇ ਵਪਾਰਕ ਭਾਈਚਾਰੇ ਨੂੰ ਵੀ ਇਹ ਰਾਹਤ ਮਿਲਣੀ ਚਾਹੀਦੀ ਹੈ। ਰਾਣਾ ਕੇ. ਪੀ. ਨੇ ਇਕ ਬਿਆਨ ’ਚ ਕਿਹਾ ਕਿ ਮੈਂ ਇਹ ਮਾਮਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਹਮਣੇ ਵੀ ਉਠਾਇਆ ਸੀ ਅਤੇ ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਹਮਣੇ ਵੀ ਇਹ ਮਾਮਲਾ ਉਠਾਇਆ ਹੈ। ਚੰਨੀ ਨੇ ਖੁਦ ਇਸ ਮੰਗ ਦੀ ਹਮਾਇਤ ਕੀਤੀ ਹੈ। ਚੰਨੀ ਵਲੋਂ ਵੱਖ-ਵੱਖ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਦਾ ਸਵਾਗਤ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਰਾਹਤ ਹੁਣ ਸ਼ਹਿਰੀ ਅਤੇ ਵਪਾਰਕ ਬਿਜਲੀ ਖਪਤਕਾਰਾਂ ਨੂੰ ਵੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਲਈ ਬਿਜਲੀ ਦੀਆਂ ਦਰਾਂ ’ਚ ਕਟੌਤੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਈ. ਡੀ. ਵੱਲੋਂ ਵੱਡੀ ਕਾਰਵਾਈ : ਮਨੀ ਐਕਸਚੇਂਜਰ ਦੇ ਘਰ ਛਾਪੇਮਾਰੀ ਦੌਰਾਨ ਵਿਦੇਸ਼ੀ ਕਰੰਸੀ ਜ਼ਬਤ
ਕੇ. ਪੀ. ਨੇ ਕਿਹਾ ਕਿ ਸ਼ਹਿਰਾਂ ਵਿਚ ਰਹਿੰਦੇ ਦਰਮਿਆਨੇ ਵਰਗ ਦੇ ਲੋਕਾਂ ਅਤੇ ਵਪਾਰਕ ਭਾਈਚਾਰੇ ਨੂੰ ਪਿਛਲੇ ਦੋ ਸਾਲ ਦੌਰਾਨ ਕੋਵਿਡ ਕਾਰਨ ਭਾਰੀ ਨੁਕਸਾਨ ਝਲਣਾ ਪਿਆ। ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਔਖੇ ਸਮੇਂ ’ਚ ਉਨ੍ਹਾਂ ਦੀ ਮਦਦ ਲਈ ਬਿਜਲੀ ਦੀਆਂ ਦਰਾਂ ’ਚ ਕਟੌਤੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਇਸ ਮੁੱਦੇ ’ਤੇ ਵਿਚਾਰ ਕਰੇਗੀ ਕਿਉਂਕਿ ਇਸ ਨਾਲ ਸਰਕਾਰੀ ਖਜ਼ਾਨੇ ’ਤੇ ਵਧੇਰੇ ਭਾਰ ਨਹੀਂ ਪਏਗਾ ਪਰ ਸਮਾਜ ਦੇ ਇਕ ਵੱਡੇ ਵਰਗ ਨੂੰ ਜ਼ਰੂਰ ਰਾਹਤ ਮਿਲ ਜਾਏਗੀ। ਸਰਕਾਰ ਨੂੰ ਸਭ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖ ਕੇ ਬਿਜਲੀ ਦਰਾਂ ’ਚ ਕਟੌਤੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕਰਜ਼ੇ ਹੇਠ ਦੱਬੇ ਕਿਸਾਨ ਨੇ ਕੀਤੀ ਖੁਦਕੁਸ਼ੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ