ਵਿਧਾਨਸਭਾ ਸਪੀਕਰ ਰਾਣਾ ਕੇ. ਪੀ. ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ
Saturday, Jan 26, 2019 - 01:47 PM (IST)
ਰੂਪਨਗਰ (ਸੱਜਨ ਸੈਣੀ) : ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਵੀ ਲਈ। ਰਾਣਾ ਕੇ. ਪੀ. ਨੇ ਆਪਣੇ ਭਾਸ਼ਣ 'ਚ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੱਸੀ। ਇਸ ਮੌਕੇ ਪੰਜਾਬ ਪੁਲਸ ਹੋਮਗਾਰਡ ਅਤੇ ਐੱਨ. ਸੀ. ਸੀ. ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਸਮਾਰੋਹ 'ਚ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਸਮਾਰੋਹ 'ਚ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਦੀਆਂ ਝਲਕੀਆਂ ਦਿਖਾਉਂਦੇ ਝਾਕੀਆਂ ਵੀ ਕੱਢੀਆਂ ਗਈਆਂ ਅਤੇ ਮੁੱਖ ਮਹਿਮਾਨ ਰਾਣਾ ਕੇ. ਪੀ. ਸਿੰਘ ਵੱਲੋਂ ਸੁਤੰਤਰਤਾ ਸੈਨਾਨੀਆਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦ ਗਰੀਬ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ।