ਰਾਣਾ ਕੇ. ਪੀ. ਬਣੇ ਵਿਧਾਨ ਸਭਾ ਦੇ ਸਪੀਕਰ

03/27/2017 7:31:44 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਨਵੇਂ ਸਪੀਕਰ ਵਜੋਂ ਅਹੁਦਾ ਸੰਭਾਲ ਲਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸੀ ਲੀਡਰਸ਼ਿਪ ਨੇ ਕੇ. ਪੀ. ਸਿੰਘ ਨੂੰ ਵਧਾਈ ਦਿੱਤੀ ਹੈ। ਦੂਜੇ ਪਾਸੇ ਸਪੀਕਰ ਨੇ ਵੀ ਸਾਰੀ ਪਾਰਟੀ ਲੀਡਰਸ਼ਿਪ ਸਮੇਤ ਪੂਰੇ ਹਾਊਸ ਦਾ ਧੰਨਵਾਦ ਕੀਤਾ ਹੈ।
ਰਾਣਾ ਨੇ ਵਿਸ਼ਵਾਸ ਜਤਾਇਆ ਹੈ ਕਿ ਉਹ ਦਲਗਤ ਸਿਆਸਤ ਤੋਂ ਉੱਪਰ ਉੱਠ ਕੇ ਕੰਮ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਰਾਣਾ ਕੇ. ਪੀ. ਸਿੰਘ ਆਪਣੀ ਜ਼ਿੰਮੇਵਾਰੀ ਬਾਖੂਬੀ ਨਾਲ ਨਿਭਾਉਣਗੇ।


Gurminder Singh

Content Editor

Related News