'ਆਪ' ਛੁੱਡ ਚੁੱਕੇ ਵਿਧਾਇਕਾਂ 'ਤੇ ਕਾਰਵਾਈ ਕਰਨ ਦੇ ਮੂਡ 'ਚ ਨਹੀਂ 'ਸਪੀਕਰ'!

Tuesday, Jun 04, 2019 - 12:25 PM (IST)

'ਆਪ' ਛੁੱਡ ਚੁੱਕੇ ਵਿਧਾਇਕਾਂ 'ਤੇ ਕਾਰਵਾਈ ਕਰਨ ਦੇ ਮੂਡ 'ਚ ਨਹੀਂ 'ਸਪੀਕਰ'!

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ 'ਆਪ' ਛੱਡ ਚੁੱਕੇ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਦੇ ਮੂਡ 'ਚ ਨਹੀਂ ਲੱਗ ਰਹੇ ਹਨ ਕਿਉਂਕਿ ਪਿਛਲੇ 6 ਮਹੀਨਿਆਂ 'ਚ ਪਾਰਟੀ ਦੇ 4 ਵਿਧਾਇਕ ਹੋਰ ਪਾਰਟੀਆਂ 'ਚ ਸ਼ਾਮਲ ਹੋ ਚੁੱਕੇ ਹਨ ਪਰ ਇਕ ਖਿਲਾਫ ਵੀ ਅਜੇ ਤੱਕ ਕਾਰਵਾਈ ਨਹੀਂ ਹੋਈ। 'ਆਪ' ਦਾ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਤਾਂ ਸਪੀਕਰ ਦੀ ਹਾਜ਼ਰੀ 'ਚ ਹੀ ਕਾਂਗਰਸ 'ਚ ਸ਼ਾਮਲ ਹੋਇਆ ਸੀ। ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਨੇ ਜਨਵਰੀ 'ਚ 'ਆਪ' ਤੋਂ ਅਸਤੀਫਾ ਦੇ ਕੇ ਨਵੀਂ ਸਿਆਸੀ ਪਾਰਟੀ ਬਣਾ ਲਈ ਸੀ ਪਰ ਉਨ੍ਹਾਂ ਦੀ ਵਿਧਾਇਕੀ ਅੱਜ ਵੀ ਕਾਇਮ ਹੈ। ਇਸੇ ਤਰ੍ਹਾਂ ਮਾਨਸਾ ਤੋਂ 'ਆਪ' ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਪ੍ਰੈਲ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ੋਹ ਗਏ ਸਨ ਅਤੇ ਉਨ੍ਹਾਂ ਤੈਅ ਨਿਯਮਾਂ ਮੁਤਾਬਕ ਅਸਤੀਫਾ ਵੀ ਦੇ ਦਿੱਤਾ ਸੀ ਪਰ ਉਹ ਵੀ ਅਜੇ ਵਿਧਾਇਕ ਬਣੇ ਹੋਏ ਹਨ। ਇਸ ਬਾਰੇ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ 6 ਮਹੀਨੇ ਪਹਿਲਾਂ ਸਪੀਕਰ ਨੂੰ ਮਿਲ ਕੇ ਇਨ੍ਹਾਂ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਲਈ ਕਿਹਾ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।
ਸਪੀਕਰ ਖਿਲਾਫ ਹਾਈਕਰੋਟ ਜਾਣਗੇ 'ਚੀਮਾ'
ਹਰਪਾਲ ਚੀਮਾ ਨੇ ਦੋਸ਼ ਲਾਇਆ ਹੈ ਕਿ ਸਪੀਕਰ ਕਾਂਗਰਸ ਪਾਰਟੀ ਦੇ ਹੱਕ 'ਚ ਸੰਵਿਧਾਨਿਕ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਹੈ ਕਿ ਨਿਯਮਾਂ ਨੂੰ ਛਿੱਕੇ ਟੰਗਣ ਲਈ ਉਹ ਸਪੀਕਰ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ


author

Babita

Content Editor

Related News