ਨਵੀਂ ਜ਼ਿੰਮੇਵਾਰੀ ਮਿਲਣ ''ਤੇ ਬੋਲੇ ਰਾਣਾ ਸੋਢੀ, ਕਿਹਾ-"ਫਿਰੋਜ਼ਪੁਰ ''ਚ ਜਲਦ ਰੱਖਿਆ ਜਾਵੇਗਾ PGI ਦਾ ਨੀਂਹ ਪੱਥਰ"
Saturday, Dec 03, 2022 - 07:45 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਭਾਰਤੀ ਜਨਤਾ ਪਾਰਟੀ ਨੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਪਾਰਟੀ ਦੀ ਕੌਮੀ ਕਾਰਜਕਾਰਨੀ ਦਾ ਵਿਸ਼ੇਸ਼ ਆਮਤਰਿਤ ਮੈਂਬਰ ਨਾਮਜ਼ਦ ਕੀਤਾ ਹੈ, ਜਿਸ ਤੋਂ ਬਾਅਦ ਰਾਣਾ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਰਾਣਾ ਸੋਢੀ ਨੇ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਸਮੇਤ ਪਾਰਟੀ ਪ੍ਰਧਾਨ ਜੇਪੀ ਨੱਡਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜਿਸ ਭਰੋਸੇ ਨਾਲ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ : ਕਮਲਜੀਤ ਬਰਾੜ ਦੀ ਰਾਜਾ ਵੜਿੰਗ ਨੂੰ ਸਿਆਸੀ ਚੁਣੌਤੀ, ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਇਹ ਐਲਾਨ
ਸੋਢੀ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਦੇ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਟੀਚਾ ਸਰਹੱਦੀ ਜ਼ਿਲ੍ਹੇ ਵਿੱਚ ਪੀ.ਜੀ.ਆਈ ਦੀ ਉਸਾਰੀ ਦਾ ਨੀਂਹ ਪੱਥਰ ਰੱਖ ਕੇ ਸ਼ੁਰੂ ਕਰਵਾਉਣਾ ਹੋਵੇਗਾ, ਤਾਂ ਜੋ ਇੱਥੋਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵਧੀਆ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪ੍ਰਧਾਨ ਮੰਤਰੀ ਦੇ ਨਾਲ-ਨਾਲ ਕੇਂਦਰੀ ਸਿਹਤ ਮੰਤਰੀ ਨੂੰ ਵੀ ਮਿਲ ਚੁੱਕੇ ਹਨ ਅਤੇ ਜਲਦੀ ਹੀ ਫਿਰੋਜ਼ਪੁਰ ਵਿੱਚ ਪੀ.ਜੀ.ਆਈ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ : ਨਵੀਆਂ ਜ਼ਿੰਮੇਵਾਰੀਆਂ ਮਿਲਣ 'ਤੇ ਕੇਵਲ ਢਿੱਲੋਂ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ
ਰਾਣਾ ਨੇ ਕਿਹਾ ਕਿ ਉਦਯੋਗਿਕ ਤੌਰ ’ਤੇ ਪਛੜੇ ਜ਼ਿਲ੍ਹੇ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਪ੍ਰਫੁੱਲਤ ਕਰਨਾ ਉਨ੍ਹਾਂ ਦਾ ਸੁਪਨਾ ਹੈ, ਜਿਸ ਲਈ ਉਹ ਮਿਹਨਤ ਕਰਨਗੇ। ਇਸ ਲਈ ਸਰਹੱਦ ਤੋਂ ਪਾਰ ਦੀ ਜ਼ਮੀਨ ’ਤੇ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਮਾਲਕੀ ਹੱਕ ਦਿਲਵਾਨ, ਛਾਉਣੀ ਦੇ ਵਸਨੀਕਾਂ ਨੂੰ 1836 ਦੇ ਕਾਲੇ ਨਿਯਮਾਂ ਤੋਂ ਮੁਕਤ ਕਰਵਾਉਣ ਅਤੇ ਰਿਹਾਇਸ਼ੀ ਖੇਤਰ ਨੂੰ ਫ਼ੌਜ ਤੋਂ ਵੱਖ ਕਰਨ ਲਈ ਕੇਂਦਰ ਦੇ ਧਿਆਨ ’ਚ ਲਿਆਂਦਾ ਹੈ।