ਅੰਦੋਲਨ ''ਚ ਸ਼ਹੀਦ ਹੋਏ ਕਿਸਾਨਾਂ ਨੂੰ ਰਣਦੀਪ ਹੁੱਡਾ ਨੇ ਦਿੱਤੀ ਸ਼ਰਧਾਂਜਲੀ, ਵਾਹਿਗੁਰੂ ਅੱਗੇ ਜਿੱਤ ਦੀ ਕੀਤੀ ਅਰਦਾਸ

Tuesday, Jan 12, 2021 - 09:53 AM (IST)

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਦੱਸ ਦਈਏ ਕਿ ਦੇਸ਼ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਰੂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀ ਸਰਹੱਦਾਂ 'ਤੇ ਬੈਠ ਕੇ ਆਪਣੇ ਪ੍ਰਦਰਸ਼ਨ ਦੌਰਾਨ ਕਈ ਕਿਸਾਨ ਸ਼ਹੀਦ ਹੋਏ। ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਪੋਸਟ ਪਾ ਕੇ ਸ਼ਹੀਦ ਹੋਏ ਕਿਸਾਨਾਂ ਲਈ ਦੁੱਖ ਜਤਾਇਆ ਹੈ। ਉਨ੍ਹਾਂ ਹੱਥ 'ਚ ਮੋਮਬੱਤੀ ਵਾਲੀ ਆਪਣੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, 'ਸਾਡੇ ਕਿਸਾਨਾਂ ਲਈ ਪ੍ਰਾਰਥਨਾ ਕਰਦੇ ਹੋਏ, ਜਿਨ੍ਹਾਂ ਨੇ ਇਸ ਪ੍ਰਦਰਸ਼ਨ 'ਚ ਆਪਣੀਆਂ ਜਾਨਾਂ ਗਵਾਈਆਂ ਹਨ।  ਉਮੀਦ ਕਰਦਾ ਹੈ ਕਿ ਸਭ ਜਲਦੀ ਠੀਕ ਹੋ ਜਾਵੇ ਤਾਂ ਜੋ ਹਰ ਕੋਈ ਆਪੋ-ਆਪਣੇ ਘਰ ਵਾਪਸ ਆ ਸਕੇ।' ਰਣਦੀਪ ਹੁੱਡਾ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਪ੍ਰਸ਼ੰਸਕ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੁਨੀਆ ਭਰ ਤੋਂ ਲੋਕ ਕਿਸਾਨਾਂ ਦੀ ਜਿੱਤ ਲਈ ਪਰਮਾਤਮਾ ਅੱਗੇ ਅਰਦਾਸਾਂ ਕਰ ਰਹੇ ਹਨ। ਕਿਸਾਨਾਂ ਨੂੰ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਇੰਡਸਟਰੀ ਦਾ ਪੂਰਾ ਸਮਰਥਨ ਮਿਲ ਰਿਹਾ ਹੈ। 

 

Praying for our farmers who lost their lives at the protest. Hoping for a speedy resolution so that everyone can return home safe at the earliest 🙏

Posted by Randeep Hooda on Saturday, January 9, 2021

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

 
 
 
 
 
 
 
 
 
 
 
 
 
 
 
 

A post shared by Randeep Hooda (@randeephooda)

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

PunjabKesari

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।
 


sunita

Content Editor

Related News