ਬੇਅਦਬੀ ਮਾਮਲੇ ’ਤੇ ਰੰਧਾਵਾ ਦਾ ਵੱਡਾ ਬਿਆਨ, ਕਿਹਾ-ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਨੂੰਨੀ ਪ੍ਰਕਿਰਿਆ ਆਖਰੀ ਦੌਰ ’ਚ

Wednesday, Oct 27, 2021 - 07:21 PM (IST)

ਚੰਡੀਗੜ੍ਹ (ਬਿਊਰੋ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ 2015 ਨਾਲ ਸਬੰਧਿਤ ਮੁਕੱਦਮਾ ਨੰਬਰ 63 ’ਚ ਗੁਰਮੀਤ ਰਾਮ ਰਹੀਮ ਨੂੰ 29 ਅਕਤੂਬਰ ਨੂੰ ਕੋਟਕਪੂਰਾ ਅਦਾਲਤ ’ਚ ਪੇਸ਼ ਹੋਣ ਦੇ ਵਾਰੰਟ ਜਾਰੀ ਕੀਤੇ ਗਏ ਹਨ। ਇਸ ਨੂੰ ਲੈ ਕੇ ਗੱਲਬਾਤ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 2017 ’ਚ ਜਦੋਂ ਸਾਡੀ ਸਰਕਾਰ ਸੱਤਾ ’ਚ  ਆਈ ਸੀ ਤਾਂ ਅਸੀਂ ਉਦੋਂ ਕਿਹਾ ਸੀ ਕਿ ਬੇਅਦਬੀ ਦੇ ਮਾਮਲੇ ’ਚ ਤਹਿ ਤੱਕ ਪਹੁੰਚ ਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ’ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਨੂੰਨੀ ਪ੍ਰਕਿਰਿਆ ਆਖਰੀ ਦੌਰ ’ਚ ਹੈ ਤੇ ਉਹ ਜਲਦ ਸਲਾਖਾਂ ਦੇ ਪਿੱਛੇ ਹੋਣਗੇ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀ ਗੱਲ ਮੰਨੇ ਸਿੱਧੂ, ਪੰਜਾਬ ਕਾਂਗਰਸ ਪ੍ਰਧਾਨ ਦੇ ਸਾਰੇ ਕੰਮ ਸੰਭਾਲੇ

ਰੰਧਾਵਾ ਨੇ ਕਿਹਾ ਕਿ ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ, ਉਦੋਂ ਬੇਅਦਬੀ ਦੇ ਮਾਮਲਿਆਂ ’ਤੇ ਮੁੜ ਵਿਚਾਰ-ਚਰਚਾ ਕੀਤੀ ਗਈ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਕਾਨੂੰਨੀ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ’ਚ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਂਦੇ ਰਹੇ ਹਨ। ਹੁਣ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਨੂੰ ਇਸ ਮਾਮਲੇ ’ਚ ਤੇਜ਼ੀ ਨਾਲ ਕਾਰਵਾਈ ਕਰਨ ਲਈ ਕਿਹਾ ਗਿਆ। ਇਸ ਮਾਮਲੇ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਹੁਣ ਤਕ ਭਗੌੜਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ’ਚ ਸਾਰੇ ਦੋਸ਼ੀਆਂ ਨੂੰ ਜਲਦ ਹੀ ਸਲਾਖਾਂ ਪਿੱਛੇ ਭੇਜਿਆ ਜਾਵੇਗਾ।


Manoj

Content Editor

Related News