ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਦੀ ਹਾਜ਼ਰੀ ’ਚ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

Tuesday, Sep 21, 2021 - 12:03 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ’ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਅਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਰੰਧਾਵਾ ਨੇ ਆਪਣੇ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਲਗਨ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਦਲਿਤ, ਜਾਟ ਤੇ ਹਿੰਦੂ ’ਚ ਬਣਾਇਆ ਗਿਆ ਸੰਤੁਲਨ

PunjabKesari

ਇਸ ਮੌਕੇ ਹੋਰਨਾਂ ਤੋਂ ਇਲਾਵਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਪਰਮਿੰਦਰ ਸਿੰਘ ਪਿੰਕੀ, ਕੁਲਦੀਪ ਸਿੰਘ ਵੈਦ, ਨਵਤੇਜ ਸਿੰਘ ਚੀਮਾ, ਦਵਿੰਦਰ ਸਿੰਘ ਘੁਬਾਇਆ, ਮਦਨ ਲਾਲ ਜਲਾਲਪੁਰ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ (ਸਾਰੇ ਵਿਧਾਇਕ) ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਉਦੈਵੀਰ ਸਿੰਘ ਰੰਧਾਵਾ ਤੇ ਬੱਬੀ ਅਬੁਲ ਖੁਰਾਣਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ (ਅੰਮ੍ਰਿਤਸਰ ਦਿਹਾਤੀ) ਭਗਵੰਤ ਸਿੰਘ ਸੱਚਰ ਅਤੇ ਉਨ੍ਹਾਂ ਦੇ ਸਮਰਥਕ ਅਤੇ ਸ਼ੁਭਚਿੰਤਕ ਸ਼ਾਮਲ ਹੋਏ।

PunjabKesari

ਇਹ ਵੀ ਪੜ੍ਹੋ : ਇਕ ਸਿਆਸੀ ਚਾਲ ਅਤੇ ਸਾਰਿਆਂ ਨੂੰ ਧੋਬੀ ਪਟਕਾ ਪਰ ਪਿਕਚਰ ਅਜੇ ਬਾਕੀ ਹੈ...

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News