ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, ਪੰਜਾਬ 'ਚ ਸ਼ੁਰੂ ਹੋਵੇਗੀ 'ਰੰਗਲਾ ਪੰਜਾਬ ਵਿਕਾਸ ਸਕੀਮ'
Wednesday, Mar 26, 2025 - 11:42 AM (IST)

ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਹਰਪਾਲ ਚੀਮਾ ਨੇ ਕੁੱਲ੍ਹ 2 ਲੱਖ 36 ਹਜ਼ਾਰ 80 ਕਰੋੜ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ 'ਰੰਗਲਾ ਪੰਜਾਬ ਵਿਕਾਸ ਸਕੀਮ' ਲਾਗੂ ਕੀਤੀ ਜਾ ਰਹੀ ਹੈ। ਇਸ ਸਕੀਮ ਲਈ ਬਜਟ ਵਿਚ 585 ਕਰੋੜ ਰੁਪਏ ਰੱਖੇ ਗਏ ਹਨ।
ਬਜਟ ਪੜ੍ਹਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿਚ ਰੰਗਲਾ ਪੰਜਾਬ ਦੀ ਸਾਡੀ ਦ੍ਰਿਸ਼ਟੀ ਕਾਰਨ 'ਆਪ' ਸਰਕਾਰ ਨੇ ਇਤਿਹਾਸਕ ਫਤਵਾਂ ਦਿੱਤਾ। ਸਾਡੀ ਸਰਕਾਰ ਦਾ ਇਕ-ਇਕ ਦਿਨ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਲੋਕਾਂ ਦੀ ਫੀਡਬੈਕ ਦੇ ਆਧਾਰ 'ਤੇ ਸੂਬੇ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਜ਼ਰੂਰ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ
ਅੱਜ ਅਸੀਂ ਹਰ ਜ਼ਿਲ੍ਹੇ ਵਿੱਚ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਘੋਸ਼ਣਾ ਦੇ ਨਾਲ ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕ ਰਹੇ ਹਾਂ, ਜੋ ਉਸ ਜ਼ਿਲ੍ਹੇ ਦੇ ਲੋਕਾਂ ਦੀਆਂ ਸਭ ਤੋਂ ਮਹੱਤਵਪੂਰਨ ਸਥਾਨਕ ਰੋਜ਼ਾਨਾ ਵਿਕਾਸ ਜ਼ਰੂਰਤਾਂ 'ਤੇ ਖ਼ਰਚ ਕੀਤਾ ਜਾਵੇਗਾ। ਇਸ ਸਕੀਮ ਦਾ ਪ੍ਰਬੰਧਨ ਡਿਪਟੀ ਕਮਿਸ਼ਨਰਾ (ਡੀ. ਸੀ.) ਦੁਆਰਾ ਕੀਤਾ ਜਾਵੇਗਾ ਅਤੇ ਇਸ ਨੂੰ ਵਿਧਾਇਕਾ, ਜਨ ਸਭਾਵਾਂ ਨਾਗਰਿਕ ਸਮੂਹਾ ਅਤੇ ਲੋਕਪੱਖੀ ਭਾਵਨਾਵਾਂ ਵਾਲੇ ਨਾਗਰਿਕਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਖ਼ਰਚ ਕੀਤਾ ਜਾਵੇਗਾ।
ਇਹ ਫੰਡ ਸਾਡੇ ਸਾਰੇ ਜਿਲ੍ਹਿਆਂ ਦੇ ਸਾਰੇ ਖੇਤਰਾਂ ਜਿਵੇਂ ਕਿ ਸੜਕਾਂ ਅਤੇ ਪੁਲਾਂ ਦੀ ਉਸਾਰੀ ਅਤੇ ਮੁਰੰਮਤ, ਸਟਰੀਟ ਲਾਈਟਾਂ, ਕਲੀਨਿਕਾ, ਹਸਪਤਾਲਾਂ, ਸਕੂਲਾਂ, ਪਾਈ, ਸੈਨੀਟੇਸ਼ਨ ਆਦਿ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਵੱਡੀ ਸਹਾਇਤਾ ਕਰੇਗਾ। ਬਜਟ ਵਿੱਚ 'ਰੰਗਲਾ ਪੰਜਾਬ ਵਿਕਾਸ ਸਕੀਮ ਲਈ 585 ਕਰੋੜ ਰੁਪਏ (ਪ੍ਰਤੀ ਹਲਕਾ 5 ਕਰੋੜ ਰੁਪਏ) ਦਾ ਉਪਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e