ਮੋਦੀ ਦੀ ਰੈਲੀ 'ਚ ਰੰਗ ਬੰਨ੍ਹਣਗੇ ਰਣਜੀਤ ਬਾਵਾ

Wednesday, Jan 02, 2019 - 02:53 PM (IST)

ਮੋਦੀ ਦੀ ਰੈਲੀ 'ਚ ਰੰਗ ਬੰਨ੍ਹਣਗੇ ਰਣਜੀਤ ਬਾਵਾ

ਗੁਰਦਾਸਪੁਰ : 3 ਜਨਵਰੀ ਨੂੰ ਪੁੱਡਾ ਗਰਾਉਂਡ ਗੁਰਦਾਸਪੁਰ ਵਿਖੇ ਜਿੱਥੇ ਭਾਜਪਾ ਵਲੋਂ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ, ਉਸ ਦੇ ਨਾਲ ਹੀ ਸਲਾਰੀਆ ਜਨ ਸੇਵਾ ਫਾਊਂਡੇਸ਼ਨ ਵਲੋਂ ਵਿਸ਼ਾਲ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਫਾਊਂਡੇਸ਼ਨ ਦੇ ਸੰਸਥਾਪਕ ਸਵਰਨ ਸਲਾਰੀਆ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਮੂਹ ਵਾਸੀਆਂ ਨਾਲ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਣ ਲਈ ਉਨ੍ਹਾਂ ਵਲੋਂ 3 ਜਨਵਰੀ ਨੂੰ ਪੁੱਡਾ ਗਰਾਊਂਡ ਵਿਖੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਫਿਲਮੀ ਕਲਾਕਾਰ ਰਣਜੀਤ ਬਾਵਾ ਇਸ ਰੈਲੀ 'ਚ ਰੰਗ ਬਣਨਗੇ। ਦੱਸ ਦਈਏ ਕਿ ਰੈਲੀ 'ਚ ਰਣਜੀਤ ਬਾਵਾ ਤੋਂ ਇਲਾਵਾ ਹੰਸ ਰਾਜ ਹੰਸ ਅਤੇ ਉਘੀ ਐਂਕਰ ਸਤਿੰਦਰ ਸੱਤੀ ਇਸ ਪ੍ਰੋਗਰਾਮ 'ਚ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ ਕਰੀਬ 10.30 ਵਜੇ ਸ਼ੁਰੂ ਹੋਵੇਗਾ। ਸਲਾਰੀਆ ਨੇ ਦੱਸਿਆ ਕਿ ਇਸ ਪ੍ਰੋਗਰਾਮ ਲਈ ਨਾ ਤਾਂ ਕੋਈ ਟਿਕਟ ਰੱਖੀ ਗਈ ਹੈ ਅਤੇ ਨਾ ਹੀ ਕੋਈ ਪਾਸ ਜਾਂ ਟੋਕਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਲੋਕਾਂ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ। 

ਦੱਸ ਦਈਏ ਕਿ ਪ੍ਰਧਾਨ ਮੰਤਰੀ ਦੀ ਨਰਿੰਦਰ ਮੋਦੀ ਦੀ ਰੈਲੀ ਲਈ 1.75 ਲੱਖ ਸੁਕਵੇਅਰ ਫੁੱਟ ਦਾ ਪੰਡਾਲ ਤਿਆਰ ਕੀਤਾ ਗਿਆ ਹੈ। ਪੰਡਾਲ 'ਚ ਲੋਕਾਂ ਦੇ ਬੈਠਣ ਲਈ 25 ਹਜ਼ਾਰ ਕੁਰਸੀਆਂ ਲਗਾਈਆਂ ਗਈਆਂ ਹਨ। ਰੈਲੀ ਨੂੰ ਲੈ ਕੇ ਪੁਲਸ ਨੇ ਥ੍ਰੀ-ਲੇਅਰ ਸਿਕਓਰਿਟੀ ਦਾ ਬੰਦੋਬਸਤ ਵੀ ਕੀਤਾ ਹੈ ਜਦਕਿ ਸ਼ਹਿਰ ਦੇ 10 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ ਹੈ।
 


author

Anuradha

Content Editor

Related News