ਬ੍ਰਹਮਪੁਰਾ ਨੇ ਖੋਲ੍ਹਿਆ ਵੱਡੇ ਬਾਦਲ ਦਾ ਰਾਜ਼ (ਵੀਡੀਓ)
Friday, Jan 25, 2019 - 10:14 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਸੁਖਬੀਰ ਬਾਦਲ ਵਲੋਂ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਕੈਪਟਨ ਨਾਲ ਮਿਲੇ ਹੋਣ ਦੇ ਲਗਾਏ ਦੋਸ਼ਾਂ ਤੋਂ ਬਾਅਦ ਬ੍ਰਹਮਪੁਰਾ ਨੇ ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ। ਉਨ੍ਹਾਂ ਮਨੇ ਉਲਟਾ ਬਾਦਲ ਪਰਿਵਾਰ ਤੇ ਕੈਪਟਨ ਦੇ ਘਿਓ-ਖਿਚੜੀ ਹੋਣ ਦਾ ਦੋਸ਼ ਲਾਇਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਬ੍ਰਹਮਪੁਰਾ ਨੇ ਖੁਲਾਸਾ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਖੁਦ ਦੱਸਿਆ ਸੀ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਲੰਬੀ ਤੇ ਰਵਨੀਤ ਬਿੱਟੂ ਜਲਾਲਾਬਾਦ ਤੋਂ ਵਿਧਾਨ ਸਭਾ ਚੋਣਾਂ ਨਾ ਲੜਦੇ ਤਾਂ ਆਪਣੀਆਂ ਦੋਵੇਂ ਸੀਟਾਂ ਹਾਰ ਜਾਣੀਆਂ ਸਨ। ਉਨ੍ਹਾਂ ਕਿਹਾ ਕਿ ਪਰ ਮੈਂ ਬਾਦਲ ਕੋਲ ਇਸ ਗੱਲ ਦਾ ਵਿਰੋਧ ਕੀਤਾ ਸੀ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਕੋਲ ਪੰਜਾਬ ਦੇ ਲੋਕਾਂ ਨੂੰ ਹੁਣ ਮੂਰਖ ਬਣਾਉਣ ਜਾਂ ਗੁੰਮਰਾਹ ਕਰਨ ਲਈ ਕੋਈ ਮੁੱਦਾ ਨਹੀਂ ਬਚਿਆ, ਇਸ ਲਈ ਝੂਠੀਆਂ ਤੇ ਮਨਘੜਤ ਕਹਾਣੀਆਂ ਪੰਜਾਬ ਦੇ ਲੋਕਾਂ ਨੂੰ ਸੁਣਾ ਰਿਹਾ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਕਿ ਕੀ ਕਾਰਨ ਹੈ ਕਿ 10 ਸਾਲ ਪੰਜਾਬ ਨੂੰ ਲੁੱਟਣ ਵਾਲੇ ਪਰਿਵਾਰ ਕੋਲੋਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਵੀ ਪੁੱਛਗਿੱਛ ਕਰਨੀ ਮੁਨਾਸਿਬ ਨਾ ਸਮਝੀ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਦੇ ਦਰਜ ਕੇਸ ਵਾਪਸ ਲਏ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਇਹ ਦੋਵੇਂ ਇਕਜੁੱਟ ਹਨ।