ਬ੍ਰਹਮਪੁਰਾ ਨੇ ਕਾ. ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਲਈ ਮੰਗੀ ਸਖ਼ਤ ਸੁਰੱਖਿਆ
Wednesday, Oct 21, 2020 - 02:35 PM (IST)
ਅੰਮ੍ਰਿਤਸਰ (ਮਮਤਾ) : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਨੇ ਅਸ਼ਾਂਤ ਹਾਲਾਤ ਦਾ ਸਾਹਮਣਾ ਲੰਮਾ ਸਮਾਂ ਕੀਤਾ ਹੈ, ਜਿਸ ਵਿਚ ਵੱਡੀ ਗਿਣਤੀ 'ਚ ਲੋਕ ਮਾਰੇ ਗਏ । ਇਸ ਵੇਲੇ ਪੰਜਾਬ ਪਹਿਲਾਂ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ 'ਤੇ 42 ਵਾਰ ਹਮਲੇ ਹੋਏ, ਉਨ੍ਹਾਂ ਦਾ ਸਮੁੱਚਾ ਪਰਿਵਾਰ ਦਹਿਸ਼ਤਗਰਦਾਂ ਦੀ ਹਿੱਟ ਲਿਸਟ 'ਤੇ ਸੀ। ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਆਲੰਬਰਦਾਰ ਸੀ, ਉਸ ਨੇ ਅਨੇਕਾਂ ਵਾਰ ਹੋਣ ਹਮਲੇ ਦੇ ਬਾਵਜੂਦ ਖਾੜਕੂਵਾਦ ਖ਼ਿਲਾਫ਼ ਜੰਗ ਜਾਰੀ ਰੱਖੀ। ਪੰਜਾਬ ਪੁਲਸ ਨੇ ਸੁਰੱਖਿਆ ਵਾਪਸ ਲੈ ਲਈ, ਜੋ ਸਭ ਤੋਂ ਵੱਡੀ ਕੁਤਾਹੀ ਸੀ ਕਿਉਂਕਿ ਬਲਵਿੰਦਰ ਸਿੰਘ ਭਿੱਖੀਵਿੰਡ ਨੇ ਪੱਕਾ ਮੋਰਚਾ ਦਹਿਸ਼ਤਗਰਦਾਂ ਖ਼ਿਲਾਫ਼ ਲਾਇਆ ਸੀ।
ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ 'ਤੇ ਜ਼ੋਰ ਦਿੱਤਾ ਕਿ ਉਹ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰੇ, ਪਰਿਵਾਰ ਨੂੰ ਸਖਤ ਦੇਵੇ ਅਤੇ ਸੁਰੱਖਿਆ ਵਾਪਸ ਲੈਣ ਵਾਲੇ ਅਫਸਰ ਦੀ ਜਾਂਚ ਕਰ ਕੇ ਉਸ ਨੂੰ ਸਜ਼ਾ ਦਿੱਤੀ ਜਾਵੇ ਅਤੇ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ । ਉਸ ਸਮੇਂ ਦੀ ਹਕੂਮਤ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਬਹਾਲ ਕੀਤੀਆਂ ਜਾਣ, ਤਾਂ ਜੋ ਲੋਕਾਂ ਦਾ ਵਿਸ਼ਵਾਸ ਲੋਕਤੰਤਰ ਵਿਚ ਹੋਰ ਬੱਝ ਸਕੇ।