ਰਣਜੀਤ ਸਿੰਘ ਬ੍ਰਹਮਪੁਰਾ ਦੇ ਬਿਆਨ ''ਤੇ ਬੋਲੇ ਸੇਵਾ ਸਿੰਘ ਸੇਖਵਾਂ, ਕਹਿ ਗਏ ਵੱਡੀ ਗੱਲ

07/10/2020 6:33:36 PM

ਅੰਮ੍ਰਿਤਸਰ : ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਉਨ੍ਹਾਂ ਦੀ ਪਿੱਠ 'ਚ ਛੁਰਾ ਮਾਰਣ ਦੇ ਦੋਸ਼ ਲਗਾਏ ਜਾਣ 'ਤੇ ਸੀਨੀਅਰ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਮੋੜਵਾਂ ਜਵਾਬ ਦਿੱਤਾ ਹੈ। ਸੇਖਵਾਂ ਨੇ ਕਿਹਾ ਕਿ ਢੀਂਡਸਾ ਨਾਲ ਗੱਲਬਾਤ ਕਰਨ ਲਈ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੇ ਪੰਜ ਵਿਚੋਂ ਚਾਰ ਮੈਂਬਰਾਂ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਭਰੋਸੇ ਵਿਚ ਲੈ ਕੇ ਹੀ ਗੱਲਬਾਤ ਕੀਤੀ ਸੀ। ਸੇਖਵਾਂ ਨੇ ਕਿਹਾ ਕਿ ਬ੍ਰਹਮਪੁਰਾ ਨੂੰ ਪੰਜਾਬ ਦੇ ਲੋਕਾਂ ਨੇ ਆਪਣਾ ਨੇਤਾ ਨਹੀਂ ਮੰਨਿਆ ਹੈ। ਉਨ੍ਹਾਂ ਕਿਹਾ ਕਿ ਉਂਝ ਵੀ ਬ੍ਰਹਮਪੁਰਾ ਦੀ ਸਿਹਤ ਠੀਕ ਨਹੀਂ ਰਹਿੰਦੀ। ਇਸ ਲਈ ਪਾਰਟੀ ਦੇ ਕਈ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਇਕੱਠੇ ਹੋਏ ਹਨ। ਸੇਖਵਾਂ ਬੀਤੀ ਦਿਨੀਂ ਸੁਖਦੇਵ ਢੀਂਡਸਾ ਨਾਲ ਸ੍ਰੀ ਦਰਬਾਰ ਸਾਹਿਬ ਨਮਤਸਤਕ ਹੋਣ ਪਹੁੰਚੇ ਸਨ, ਜਿੱਥੇ ਉਨ੍ਹਾਂ ਕਿਹਾ ਕਿ ਅਸੀਂ ਬ੍ਰਹਮਪੁਰਾ ਨਾਲ ਕੋਈ ਧੋਖਾ ਨਹੀਂ ਕੀਤਾ। ਲੜਾਈ ਸਿਧਾਂਤਾਂ ਦੀ ਹੈ ਅਤੇ ਉਹ ਲੜ ਰਹੇ ਹਾਂ। 

ਇਹ ਵੀ ਪੜ੍ਹੋ : ਦਿਲ ਕੰਬਾਅ ਦੇਣ ਵਾਲੇ ਹਾਦਸੇ ਦੀ ਸ਼ਿਕਾਰ ਹੋਈ ਲਵਪ੍ਰੀਤ ਬਾਰੇ ਆਈ ਚੰਗੀ ਖ਼ਬਰ 

ਦੱਸਣਯੋਗ ਹੈ ਕਿ ਟਕਸਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਸੀ ਕਿ ਉਨ੍ਹਾਂ ਨੂੰ ਸੇਵਾ ਸਿੰਘ ਸੇਖਵਾਂ ਅਤੇ ਬੀਰ ਦਵਿੰਦਰ ਸਿੰਘ ਦੇ ਸੁਖਦੇਵ ਸਿੰਘ ਢੀਂਡਸਾ ਦੇ ਧੜੇ ਵਿਚ ਜਾਣ ਦਾ ਵੱਡਾ ਦੁੱਖ ਲੱਗਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਦੀ ਪਿੱਠ ਵਿਚ ਛੁਰਾ ਮਾਰਿਆ ਗਿਆ ਹੈ। ਇੰਨਾ ਹੀ ਨਹੀਂ ਬ੍ਰਹਮਪੁਰਾ ਨੇ ਆਖਿਆ ਸੀ ਕਿ ਦੋ ਆਗੂਆਂ ਦੇ ਜਾਣ ਨਾਲ ਉਹ ਇਕੱਲੇ ਨਹੀਂ ਰਹਿ ਗਏ ਹਨ, ਸਗੋਂ ਅਕਾਲੀ ਦਲ ਟਕਸਾਲੀ ਦੀ ਸਮੁੱਚੀ ਲੀਡਰਸ਼ਿਪ ਮੇਰੇ ਨਾਲ ਹੈ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ 'ਚ ਆਇਆ ਨਵਾਂ ਮੋੜ

Gurminder Singh

This news is Content Editor Gurminder Singh