ਬਾਦਲ ਪਰਿਵਾਰ ਨੇ ਸਾਰਾ ਅਕਾਲੀ ਦਲ ਹਰਾ ਦਿੱਤਾ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

Friday, May 24, 2019 - 12:40 PM (IST)

ਬਾਦਲ ਪਰਿਵਾਰ ਨੇ ਸਾਰਾ ਅਕਾਲੀ ਦਲ ਹਰਾ ਦਿੱਤਾ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਖਡੂਰ ਸਾਹਿਬ (ਗਿੱਲ) : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਦੌਲਤ ਪੰਥਕ ਹਲਕਾ ਖਡੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਗੱਲ 'ਚ ਕੋਈ ਸ਼ੱਕ ਨਹੀਂ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ, ਜੋ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਹਨ, ਉਨ੍ਹਾਂ ਦੀ ਦਿਨ ਰਾਤ ਕੀਤੀ ਅਥਾਹ ਮਿਹਨਤ ਕਿਸੇ ਸਿਰੇ ਚੜ੍ਹ ਗਈ, ਜਿਸ 'ਚ ਪੰਥਕ ਕਹਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਬਹੁਤ ਹੀ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਬਾਦਲ ਪਰਿਵਾਰ ਲਈ ਸ਼ਰਮ ਵਾਲੀ ਗੱਲ ਹੈ ਕਿਉ ਜੋ ਅੱਜ ਅਕਾਲੀ ਦਲ ਬਾਦਲ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਮੋਜੂਦਾ ਲੋਕ ਸਭਾ ਚੋਣਾਂ ਵਿਚ ਸਿਰਫ਼ ਇੱਕ ਪਰਿਵਾਰ ਹੀ ਜਿੱਤਿਆ ਹੈ ਅਤੇ ਸਾਰਾ ਅਕਾਲੀ ਦਲ ਹਾਰ ਗਿਆ ਜਿਸ ਲਈ ਸਿਰਫ਼ ਬਾਦਲ ਪਰਿਵਾਰ ਜ਼ਿੰਮੇਵਾਰ ਹੈ। 

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਕੀਤੀ ਲੋਕਾਂ ਦੀ ਸੇਵਾ ਦਾ ਚੰਗਾ ਨਤੀਜਾ ਮਿਲਿਆ ਹੈ ਅਤੇ ਉਨ੍ਹਾਂ ਇਸ ਗੱਲ ਦਾ ਵੀ ਦਾਅਵਾ ਕੀਤਾ ਕਿ ਬੀਬੀ ਜਗੀਰ ਕੌਰ ਖਡੂਰ ਸਾਹਿਬ ਹਲਕੇ ਤੋਂ ਲਗਭਗ 100 ਪਿੰਡਾਂ 'ਚੋਂ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਤੋਂ ਸਬਕ ਲੈਣ ਦੀ ਲੋੜ ਹੈ। ਉਨ੍ਹਾਂ ਅੱਗੇ ਸਾਰੇ ਹੀ ਵੋਟਰਾਂ ਦਾ ਦਿਲ ਦੀ ਗਹਿਰਾਈਆਂ ਤੋਂ ਧੰਨਵਾਦ ਕੀਤਾ, ਜਿੰਨ੍ਹਾਂ ਨੇ ਬ੍ਰਹਮਪੁਰਾ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਅਥਾਹ ਪਿਆਰ ਅਤੇ ਸਤਿਕਾਰ ਦਿੱਤਾ।


author

Anuradha

Content Editor

Related News