ਅਕਾਲੀ ਦਲ ਨੇ ਖਡੂਰ ਸਾਹਿਬ ਤੋਂ 'ਰਣਜੀਤ ਸਿੰਘ ਬ੍ਰਹਮਪੁਰਾ' ਨੂੰ ਉਮੀਦਵਾਰ ਐਲਾਨਿਆ

Tuesday, Dec 28, 2021 - 04:06 PM (IST)

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ 'ਰਣਜੀਤ ਸਿੰਘ ਬ੍ਰਹਮਪੁਰਾ' ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਹੁਣ ਤੱਕ 93 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ 'ਚ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਦੇਵ ਢੀਂਡਸਾ ਨਾਲੋਂ ਆਪਣਾ ਰਾਹ ਵੱਖ ਕਰ ਲਿਆ ਸੀ ਅਤੇ ਬੀਤੇ ਦਿਨੀਂ ਹੀ ਉਨ੍ਹਾਂ ਨੇ ਸਾਥੀਆਂ ਸਮੇਤ ਅਕਾਲੀ ਦਲ 'ਚ ਵਾਪਸੀ ਕੀਤੀ ਹੈ। ਬ੍ਰਹਮਪੁਰਾ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ। ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਚੋਣਾਂ 'ਚ ਤਾਂ ਹੀ ਜਿੱਤਿਆ ਜਾ ਸਕਦਾ ਹੈ, ਜੇਕਰ ਅਸੀਂ ਇਕੱਠੇ ਹੋ ਕੇ ਮੈਦਾਨ 'ਚ ਉਤਰੀਏ। ਉਨ੍ਹਾਂ ਕਿਹਾ ਸੀ ਕਿ ਕੁੱਝ ਮਤਭੇਦਾਂ ਕਾਰਨ ਅਸੀਂ ਵੱਖ ਜ਼ਰੂਰ ਹੋ ਗਏ ਸੀ ਪਰ ਹੁਣ ਫਿਰ ਇਕੱਠੇ ਹੋ ਕੇ ਚੋਣ ਲੜਾਂਗੇ।
ਇਹ ਵੀ ਪੜ੍ਹੋ : ਪੰਜਾਬ 'ਚ ਕਿਹੋ ਜਿਹਾ ਰਹੇਗਾ 'ਮੌਸਮ', ਅਗਲੇ 5 ਦਿਨਾਂ ਲਈ ਵਿਸ਼ੇਸ਼ ਬੁਲੇਟਿਨ ਜਾਰੀ
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News