ਸੀਨੀਅਰ ਅਕਾਲੀ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਪੀ. ਜੀ. ਆਈ. 'ਚ ਭਰਤੀ
Saturday, Sep 21, 2019 - 04:13 PM (IST)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਿਹਤ ਖਰਾਬ ਹੋਣ ਕਾਰਨ ਪੀ. ਜੀ. ਆਈ. 'ਚ ਭਰਤੀ ਕਰਾਇਆ ਗਿਆ ਹੈ। ਰਣਜੀਤ ਸਿੰਘ ਬ੍ਰਹਮਪੁਰਾ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਇਲਾਜ ਪੀ. ਜੀ. ਆਈ. 'ਚ ਚੱਲ ਰਿਹਾ ਹੈ। ਫਿਲਹਾਲ ਡਾਕਟਰਾਂ ਵਲੋਂ ਉਨ੍ਹਾਂ ਦੀ ਸਿਹਤ 'ਚ ਸੁਧਾਰ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਪੀ. ਜੀ. ਆਈ. ਪੁੱਜ ਕੇ ਬ੍ਰਹਮਪੁਰਾ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਹੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ।