ਵੱਡੀ ਖ਼ਬਰ : ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ, PGI 'ਚ ਲਏ ਆਖ਼ਰੀ ਸਾਹ

Tuesday, Dec 13, 2022 - 01:27 PM (IST)

ਵੱਡੀ ਖ਼ਬਰ : ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ, PGI 'ਚ ਲਏ ਆਖ਼ਰੀ ਸਾਹ

ਚੰਡੀਗੜ੍ਹ/ਤਰਨਤਾਰਨ (ਰਮਨ) : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਪੰਜਾਬ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ ਤੋਂ ਭਾਰੀ ਵਿਦੇਸ਼ੀ ਕਰੰਸੀ ਸਮੇਤ ਔਰਤ ਕਾਬੂ, ਦੁਬਈ ਜਾਣ ਦੀ ਸੀ ਤਿਆਰੀ

ਰਣਜੀਤ ਸਿੰਘ ਬ੍ਰਹਮਪੁਰਾ  ਚੰਡੀਗੜ੍ਹ ਵਿਖੇ ਪੀ. ਜੀ. ਆਈ. ਹਸਪਤਾਲ 'ਚ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਬ੍ਰਹਮਪੁਰਾ ਦੇ ਬੇਟੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਦੁਪਿਹਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ 'ਤੇ ਅਕਾਲੀ ਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਸਮਾਣਾ 'ਚ ਭਾਖੜਾ ਨਹਿਰ 'ਚੋਂ ਮਿਲਿਆ ਬੰਬ! ਪੁਲਸ ਨੂੰ ਪਈਆਂ ਭਾਜੜਾਂ (ਵੀਡੀਓ)

ਵਿਧਾਨ ਸਭਾ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਲਗਾਤਾਰ 3 ਵਾਰ ਵਿਧਾਇਕ ਚੁਣੇ ਗਏ ਸਨ। ਉਹ ਬਾਦਲ ਸਰਕਾਰ ਦਰਮਿਆਨ ਦੋ ਵਾਰ ਪੇਂਡੂ ਵਿਕਾਸ ਮੰਤਰੀ ਰਹੇ ਸਨ। ਸਾਲ 2014 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਹਰਾਉਂਦੇ ਹੋਏ ਸੰਸਦ ਮੈਂਬਰ ਚੁਣੇ ਗਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News